
ਮੀਰੀ ਪੀਰੀ ਖਾਲ਼ਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਜੋਨ ਪੱਧਰੀ ਮੁਕਾਬਲਿਆਂ ਵਿੱਚ ਗੱਡੇ ਝੰਡੇ
ਭਦੌੜ/ਬਰਨਾਲ਼ਾ (ਹਿਮਾਂਸ਼ੂ ਗੋਇਲ)
ਮੀਰੀ ਪੀਰੀ ਖਾਲਸਾ ਕਾਲਜੀਏਟਸੀਨੀ. ਸੈਕੰ. ਸਕੂਲ ਭਦੌੜ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਹੈ। ਜੋ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਤੋਂ ਮਾਨਤਾ ਪ੍ਰਾਪਤ ਹੈ। ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਵਿਦਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਹਰੇਕ ਖੇਤਰ ਵਿੱਚ ਵਿਸ਼ੇਸ਼ ਭੂਮਿਕਾ ਨਿਭਾ ਰਿਹਾ ਹੈ। ਸੰਸਥਾ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਆ ਦਾ ਗਿਆਨ ਪ੍ਰਦਾਨ ਕਰ ਰਹੀ ਹੈ। ਉਥੇ ਹੀ ਸਮਾਜਿਕ, ਆਰਥਿਕ, ਰਾਜਨੀਤਿਕ, ਧਾਰਮਿਕ ਅਤੇ ਵਿਦਿਆਰਥੀਆਂ ਦੀ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਲਈ ਵੀ ਵਚਨਵੱਧ ਹੈ। ਸੰਸਥਾ ਦੇ ਵਿਦਿਆਰਥੀ ਲਗਾਤਾਰ ਵੱਖ – ਵੱਖ ਖੇਤਰਾਂ ਵਿੱਚ ਨਾਮਣਾ ਖੱਟ ਰਹੇ ਹਨ। ਇਸੇ ਲੜੀ ਤਹਿਤ ਮੀਰੀ ਪੀਰੀ ਖਾਲ਼ਸਾਕਾਲਜੀਏਟਸੀਨੀਅਰਸੈਕੰਡਰੀ ਸਕੂਲ ਭਦੌੜ ਦੇ ਵਿਦਿਆਰਥੀਆਂ ਨੇਂ ਜੋਨ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰਪ੍ਰਦਰਸ਼ਨ ਕੀਤਾ। ਜਾਣਕਾਰੀ ਅਨੁਸਾਰ ਸਿਹਤ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਗਗਨਦੀਪ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 69 ਵੀਆਂ ਪੰਜਾਬ ਰਾਜ ਜੋਨ ਪੱਧਰ ਖੇਡਾਂ 2025-26, ਸਕੂਲ ਆਫ ਐਮੀਨੈਂਸਭਦੌੜ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਮੀਰੀ ਪੀਰੀ ਖਾਲਸਾ ਕਾਲਜੀਏਟਸੀਨੀ. ਸੈਕੰ. ਸਕੂਲ, ਭਦੌੜ ਦੇ ਲੜਕਿਆਂ ਨੇ ਭਾਗ ਲਿਆ। ਜਿਸ ਵਿੱਚ ਫ਼ੁੱਟਬਾਲ (ਅੰਡਰ 19 ਲੜਕੇ) ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਹੀ ਤਰ੍ਹਾਂ ਰੱਸਾ –ਕਸੀ (ਅੰਡਰ -19 ਲੜਕੇ) ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇਂ ਤੀਜੀ ਪੁਜੀਸ਼ਨ ਹਾਸਲ ਕੀਤੀ। ਸੰਸਥਾ ਦੇ ਵਿਦਿਆਰਥੀ, ਸ਼ਤਰੰਜ (ਅੰਡਰ -19) ਦੇ ਮੁਕਾਬਲਿਆਂ ਵਿੱਚ ਦੂਜੇ ਸਥਾਨ ਤੇ ਕਾਬਜ ਹੋਏ। ਖੋ- ਖੋ (ਅੰਡਰ -19) ਦੇ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਖੇ ਹੋਏ। ਜਿਨ੍ਹਾਂ ਵਿੱਚ ਖੋ – ਖੋ (ਅੰਡਰ– 19 ਲੜਕੇ) ਦੇ ਮੁਕਾਬਲਿਆਂ ਵਿੱਚ ਵੀ ਸੰਸਥਾ ਦੇ ਖਿਡਾਰੀਆਂ ਨੇਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇਂ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਇਹਨਾਂ ਨੂੰ ਤਿਆਰੀ ਕਰਵਾਉਣ ਵਾਲ਼ੇ ਅਧਿਆਪਕ ਦੀ ਮਿਹਨਤ ਦਾ ਨਤੀਜਾ ਹੈ। ਭਵਿੱਖ ਵਿੱਚ ਵੀ ਇਹ ਵਿਦਿਆਰਥੀ ਜਿਲ੍ਹਾ ਪੱਧਰ ਤੇ ਵੀ ਸੰਸਥਾ ਲਈ ਜਿੱਤ ਹਾਸਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਭਦੌੜ ਇਲਾਕੇ ਦਾ ਨਾਂਮਰੌਸ਼ਨ ਕਰਨਗੇ। ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।