
ਬਰਨਾਲਾ,(ਬਲਵਿੰਦਰ ਅਜ਼ਾਦ):ਐਸ.ਬੀ.ਐਸ.ਬੀ.ਪਬਲਿਕ ਹਾਈ ਸਕੂਲ ਝਲੁਰ ਵਿਖੇ ਸਵਾਮੀ ਅੰਮ੍ਰਿਤਾਨੰਦ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਡਾਇਰੈਕਟਰ ਕਮਲਜੀਤ ਸ਼ਰਮਾ ਵੱਲੋਂ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਉੱਘੇ ਸਮਾਜ ਸੁਧਾਰ ਰਾਜੇਸ਼ ਭੂਟਾਨੀ ਰਿਟਾਇਰਡ ਕਾਨੂੰਗੋ ਵੱਲੋਂ ਵਾਤਾਵਰਣ ਦੀ ਸੰਭਾਲ ਕਰਨ ਵਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਆਪਣੇ ਸੰਬੋਧਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ, ਲੱਗੇ ਹੋਏ ਰੁੱਖਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਘੱਟ ਕਰਨ ਵਿੱਚ ਵਿਦਿਆਰਥੀਆਂ ਦੇ ਰੋਲ ਤੇ ਬਹੁਤ ਹੀ ਵਧੀਆ ਢੰਗ ਨਾਲ ਚਾਨਣਾ ਪਾਇਆ। ਇਸ ਸਮੇਂ ਕਿ੍ਸ਼ਨ ਕੁਮਾਰ ਰਿਟਾਇਰਡ ਇੰਸਪੈਕਟਰ ਪੰਜਾਬ ਪੁਲੀਸ ਵੀ ਉਚੇਚੇ ਤੌਰ ਤੇ ਪਹੁੰਚੇ।
ਅੰਤ ਵਿੱਚ ਸਕੂਲ ਪ੍ਰਿੰਸੀਪਲ ਹਰਭਿੰਦਰ ਸਿੰਘ ਸੇਖੋਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਇਹ ਸੈਮੀਨਾਰ ਸਾਡੇ ਲਈ ਹਰੇਕ ਪੱਖ ਤੋਂ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਸੈਮੀਨਾਰ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦਿਖਾਇਆ । ਇਸ ਸਮੇਂ ਸਮੂਹ ਸਕੂਲ ਸਟਾਫ, ਵਿਦਿਆਰਥੀ ਅਤੇ ਸਕੂਲ ਵੈਨ ਸਟਾਫ਼ ਹਾਜ਼ਰ ਸੀ।