
ਬਰਨਾਲਾ(ਹਿਮਾਂਸ਼ੂ ਗੋਇਲ):- ਅੱਜ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਫਿਰੋਜ਼ਪੁਰ ਵਿਖੇ ਭੇਜੀ ਗਈ।
ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਅਤੇ ਸਕੱਤਰ ਮਾਰਕਿਟ ਕਮੇਟੀ ਬਰਨਾਲਾ ਕੁਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸਾਰੀਆਂ ਮਾਰਕੀਟ ਕਮੇਟੀਆਂ ਬਰਨਾਲਾ, ਭਦੌੜ, ਧਨੌਲਾ, ਮਹਿਲ ਕਲਾਂ ਤੇ ਤਪਾ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਵਾਸਤੇ ਤਿੰਨ ਟਰਾਲੀਆਂ ਹਰਾ-ਚਾਰਾ ਅਤੇ ਚੰਦਾ ਸਕੱਤਰ ਮਾਰਕਿਟ ਕਮੇਟੀ ਫਿਰੋਜਪੁਜ਼ਰ ਨੂੰ ਭੇਜਿਆ ਗਿਆ।
ਇਸ ਮੌਕੇ ਹਰਦੀਪ ਸਿੰਘ ਗਿੱਲ ਸਕੱਤਰ ਮਾਰਕਿਟ ਕਮੇਟੀ ਤਪਾ/ਭਦੌੜ, ਸ੍ਰੀ ਰਾਜ ਕੁਮਾਰ ਮੰਡੀ ਸੁਪਰਵਾਈਜ਼ਰ ਬਰਨਾਲਾ ਅਤੇ ਮਾਰਕਿਟ ਕਮੇਟੀ ਬਰਨਾਲਾ, ਭਦੌੜ, ਧਨੌਲਾ, ਮਹਿਲ ਕਲਾਂ ਤੇ ਤਪਾ ਦੇ ਸਮੂਹ ਅਧਿਕਾਰੀਆਂ /ਕਰਮਚਾਰੀਆਂ ਦਾ ਸਹਿਯੋਗ ਰਿਹਾ।