



ਟਰਾਈਡੈਂਟ ਗਰੁੱਪ ਵੱਲੋਂ ਫਰੀ ਮੈਗਾ ਮੈਡੀਕਲ ਕੈਂਪ 2025 ਅੱਜ ਹੋਵੇਗਾ ਸ਼ੁਰੂ; ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਕਰਨਗੇ ਉਦਘਾਟਨ
ਬਰਨਾਲਾ, 28 ਅਕਤੂਬਰ (ਹਿਮਾਂਸ਼ੂ ਗੋਇਲ) : ਸਿਹਤਮੰਦ ਸਮਾਜ ਦੀ ਸਿਰਜਣਾ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਟਰਾਈਡੈਂਟ ਗਰੁੱਪ ਵੱਲੋਂ ਫ਼ਰੀ ਮੈਗਾ ਮੈਡੀਕਲ ਕੈਂਪ 2025 ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਦੇ ਪ੍ਰੇਰਕ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਰਜਿੰਦਰ ਗੁਪਤਾ ਜੀ ਅਤੇ ਸੀ.ਐੱਸ.ਆਰ ਹੈੱਡ ਮੈਡਮ ਮਧੂ ਗੁਪਤਾ ਜੀ ਹਨ, ਜਿਨ੍ਹਾਂ ਦੀ ਦੂਰਦਰਸ਼ੀ ਸੋਚ ਤੇ ਸਮਾਜ ਸੇਵਾ ਪ੍ਰਤੀ ਸਮਰਪਿਤ ਭਾਵਨਾ ਹੀ ਇਸ ਉਪਰਾਲੇ ਦਾ ਆਧਾਰ ਹੈ। ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਕੀਤਾ ਜਾਵੇਗਾ। ਇਹ ਕੈਂਪ 29 ਅਕਤੂਬਰ ਤੋਂ 5 ਦਸੰਬਰ 2025 ਤੱਕ ਚੱਲੇਗਾ, ਜਿਸ ਦੌਰਾਨ ਹਫ਼ਤੇ ਵਿੱਚ ਤਿੰਨ ਦਿਨ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।

ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਸ਼੍ਰੀ ਰੁਪਿੰਦਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਕਲਚਰਲ ਸੈਂਟਰ, ਟਰਾਈਡੈਂਟ ਕੰਪਲੈਕਸ ਦੇ ਸਾਹਮਣੇ, ਰਾਏਕੋਟ ਰੋਡ, ਬਰਨਾਲਾ ਵਿਖੇ ਲੱਗ ਰਿਹਾ ਹੈ। ਕੈਂਪ 29, 30, 31 ਅਕਤੂਬਰ, 6, 7, 8 ਨਵੰਬਰ, 12, 13, 14 ਨਵੰਬਰ, 19, 20, 21 ਨਵੰਬਰ, 26, 27, 28 ਨਵੰਬਰ ਅਤੇ 3, 4, 5 ਦਸੰਬਰ ਨੂੰ ਲੱਗੇਗਾ।
ਇਸ ਕੈਂਪ ਦੌਰਾਨ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਨੂੰ ਆਮ ਸਿਹਤ ਜਾਂਚ, ਮਾਹਿਰ ਡਾਕਟਰੀ ਸਲਾਹ, ਡੈਂਟਲ ਸਕੇਲਿੰਗ, ਫ਼ਿਲਿੰਗ ਅਤੇ ਐਕਸਟ੍ਰੈਕਸ਼ਨ, ਡਾਇਗਨੋਸਟਿਕ ਟੈਸਟ, ਮੁਫ਼ਤ ਦਵਾਈਆਂ, ਐਕਸ-ਰੇ, ਈ.ਸੀ.ਜੀ., ਮੋਤੀਆ ਬਿੰਦ ਦੀ ਜਾਂਚ, ਅੱਖਾਂ ਦੀ ਪੂਰੀ ਤਬੀ ਜਾਂਚ ਅਤੇ ਮੁਫ਼ਤ ਚਸ਼ਮਿਆਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ, ਤਾਂ ਜੋ ਹਰ ਮਰੀਜ਼ ਨੂੰ ਸਮੇਂ ਸਿਰ ਸੇਵਾ ਮਿਲ ਸਕੇ। ਫ਼ਰੀ ਮੈਗਾ ਮੈਡੀਕਲ ਕੈਂਪ 2025 ਵਿੱਚ ਸੀ.ਐੱਮ.ਸੀ. ਲੁਧਿਆਣਾ ਦੇ ਮਾਹਿਰਾਂ ਦੀ 65 ਮੈਂਬਰੀ ਟੀਮ ਸੇਵਾਵਾਂ ਦੇਵੇਗੀ। ਇਸ ਟੀਮ ਵਿੱਚ 22 ਡਾਕਟਰ ਅੱਖਾਂ ਦੀ ਜਾਂਚ, ਮੁਫ਼ਤ ਮੋਤੀਆਬਿੰਦ ਆਪ੍ਰੇਸ਼ਨ, ਚਸ਼ਮਿਆਂ ਦੀ ਵੰਡ, ਦੰਦਾਂ ਦੀ ਪੂਰੀ ਜਾਂਚ, ਸਕੇਲਿੰਗ, ਫ਼ਿਲਿੰਗ ਅਤੇ ਐਕਸਟ੍ਰੈਕਸ਼ਨ ਦੇ ਨਾਲ ਨਾਲ ਵੱਖ-ਵੱਖ ਡਾਇਗਨੋਸਟਿਕ ਟੈਸਟ ਕਰਣਗੇ। ਇਸ ਤੋਂ ਇਲਾਵਾ, 16 ਮੈਡੀਸਨ ਸਪੈਸ਼ਲਿਸਟ ਡਾਕਟਰਾਂ ਵੱਲੋਂ ਚਮੜੀ, ਨੱਕ, ਕੰਨ ਅਤੇ ਮਹਿਲਾ ਰੋਗਾਂ ਦੀ ਜਾਂਚ ਅਤੇ ਇਲਾਜ਼ ਕੀਤਾ ਜਾਵੇਗਾ। ਇਸ ਮੌਕੇ ਈ.ਸੀ.ਜੀ. ਅਤੇ ਐਕਸ-ਰੇ ਟੈਸਟ ਵੀ ਪੂਰੀ ਤਰ੍ਹਾਂ ਮੁਫ਼ਤ ਕੀਤੇ ਜਾਣਗੇ।
ਵੱਧ ਤੋਂ ਵੱਧ ਲਾਭ ਉਠਾਉਣ ਬਰਨਾਲਾ ਵਾਸੀ
ਟਰਾਈਡੈਂਟ ਗਰੁੱਪ ਵੱਲੋਂ ਲਗਾਏ ਜਾ ਰਹੇ ਇਸ ਫ਼ਰੀ ਮੈਗਾ ਮੈਡੀਕਲ ਕੈਂਪ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਲੋਕ ਭਲਾਈ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਟਰਾਈਡੈਂਟ ਗਰੁੱਪ ਅਤੇ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਆਪਣੀ ਸਿਹਤ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਉੱਚ ਪੱਧਰੀ ਫ਼ਰੀ ਇਲਾਜ਼ ਸਹੂਲਤਾਂ ਦਾ ਲਾਭ ਚੁੱਕਣ। ਇਹ ਕੈਂਪ ਨਾ ਸਿਰਫ਼ ਲੋਕਾਂ ਦੀ ਸਿਹਤ ਸੰਭਾਲ ਵੱਲ ਇੱਕ ਵੱਡਾ ਯੋਗਦਾਨ ਹੈ, ਸਗੋਂ ਸਮਾਜਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਦਾ ਜੀਵੰਤ ਉਦਾਹਰਨ ਵੀ ਹੈ। ਇਹ ਮੈਡੀਕਲ ਕੈਂਪ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਆਪਣੇ ਬਰਨਾਲਾ ਸ਼ਹਿਰ ’ਚ ਹੀ ਮੁਹੱਈਆ ਕਰਵਾਉਣ ਵੱਲ ਟਰਾਈਡੈਂਟ ਗਰੁੱਪ ਦਾ ਇਕ ਕਾਬਿਲ-ਏ-ਤਾਰੀਫ਼ ਉਪਰਾਲਾ ਹੈ।


