



ਸਿਹਤ ਸੇਵਾ ਦਾ ਮਹਾਨ ਉਪਰਾਲਾ: ਲੋੜਵੰਦਾਂ ਲਈ ਵਰਦਾਨ ਬਣਿਆ ਟਰਾਈਡੈਂਟ ਗਰੁੱਪ ਦਾ ਮੈਗਾ ਕੈਂਪ
2 ਦਿਨਾਂ ’ਚ ਹਜ਼ਾਰਾਂ ਲੋਕਾਂ ਨੇ ਲਿਆ ਫਰੀ ਮੈਗਾ ਮੈਡੀਕਲ ਕੈਂਪ 2025 ਦਾ ਲਾਭ
ਟਰਾਈਡੈਂਟ ਗਰੁੱਪ ਕਾਰਨ ਹੀ ਸੀ.ਐੱਮ.ਸੀ ਵਰਗੇ ਵੱਡੇ ਹਸਪਤਾਲ ਦੀਆਂ ਸਹੂਲਤਾਂ ਮੁਫ਼ਤ ’ਚ ਮਿਲੀਆਂ : ਮਰੀਜ਼
ਬਰਨਾਲਾ, 30 ਅਕਤੂਬਰ (ਹਿਮਾਂਸ਼ੂ ਗੋਇਲ) : ਟਰਾਈਡੈਂਟ ਗਰੁੱਪ ਵੱਲੋਂ ਲਗਾਇਆ ਗਿਆ ‘ਫਰੀ ਮੈਗਾ ਮੈਡੀਕਲ ਕੈਂਪ 2025’ ਸਮਾਜ ਸੇਵਾ ਦੀ ਇੱਕ ਨਿਵੇਕਲੀ ਮਿਸਾਲ ਬਣ ਗਿਆ ਹੈ। ਕੈਂਪ ਦੇ ਪਹਿਲੇ ਦੋ ਦਿਨਾਂ (29 ਅਤੇ 30 ਅਕਤੂਬਰ) ਵਿੱਚ ਹੀ ਹਜ਼ਾਰਾਂ ਲੋਕਾਂ ਨੇ ਇਸ ਦਾ ਲਾਭ ਲਿਆ, ਜਿਸ ਨਾਲ ਲੋੜਵੰਦਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲੀਆਂ। ਇਹ ਕੈਂਪ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ, ਸੀ.ਐੱਸ.ਆਰ ਹੈੱਡ ਮੈਡਮ ਮਧੂ ਗੁਪਤਾ ਅਤੇ ਸੀ.ਐਕਸ.ਓ ਸ਼੍ਰੀ ਅਭਿਸ਼ੇਕ ਗੁਪਤਾ ਜੀ ਦੀ ਦੂਰਅੰਦੇਸ਼ੀ ਸੋਚ ਅਤੇ ਸਿਹਤਮੰਦ ਸਮਾਜ ਵੱਲ ਵੱਡੀ ਕੋਸ਼ਿਸ਼ ਦੀ ਦੂਰ-ਅੰਦੇਸ਼ੀ ਸੋਚ ਦਾ ਨਤੀਜਾ ਹੈ। ਕ੍ਰਿਸਚੀਅਨ ਮੈਡੀਕਲ ਕਾਲਜ (ਸੀ.ਐੱਮ.ਸੀ ਹਸਪਤਾਲ), ਲੁਧਿਆਣਾ ਦੇ ਉੱਚ-ਤਜਰਬੇਕਾਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕੈਂਪ ਵਿੱਚ ਆਮ ਸਿਹਤ ਜਾਂਚ, ਅੱਖਾਂ ਦੇ ਮੁਫ਼ਤ ਮੋਤੀਆਬਿੰਦ ਆਪ੍ਰੇਸ਼ਨ, ਦੰਦਾਂ ਦੀ ਜਾਂਚ, ਡਾਇਗਨੋਸਟਿਕ ਟੈਸਟ (ਜਿਵੇਂ ਕਿ ਐਕਸ-ਰੇ, ਈਸੀਜੀ, ਲੈਬ ਟੈਸਟ), ਮੁਫ਼ਤ ਦਵਾਈਆਂ, ਅਤੇ ਚਸ਼ਮਿਆਂ ਦੀ ਵੰਡ ਵਰਗੀਆਂ ਬੇਹਤਰੀਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੈਗਾ ਕੈਂਪ ਨੇ ਨਾ ਸਿਰਫ਼ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਹਨ, ਸਗੋਂ ਟਰਾਈਡੈਂਟ ਗਰੁੱਪ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਹੈ।

5 ਦਸੰਬਰ ਤੱਕ ਚੱਲੇਗਾ ਕੈਂਪ
ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਸ਼੍ਰੀ ਰੁਪਿੰਦਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਅੱਜ 29 ਅਕਤੂਬਰ ਨੂੰ ਸ਼ੁਰੂ ਹੋਇਆ ਹੈ ਜੋ ਕਿ 30, 31 ਅਕਤੂਬਰ, 6, 7, 8 ਨਵੰਬਰ, 12, 13, 14 ਨਵੰਬਰ, 19, 20, 21 ਨਵੰਬਰ, 26, 27, 28 ਨਵੰਬਰ ਅਤੇ 3, 4, 5 ਦਸੰਬਰ ਤੱਕ ਜਾਰੀ ਰਹੇਗਾ।
– ਇਹ ਮਿਲ ਰਹੀਆਂ ਸਹੂਲਤਾਂ
ਇਸ ਕੈਂਪ ਦੌਰਾਨ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਨੂੰ ਆਮ ਸਿਹਤ ਜਾਂਚ, ਮਾਹਿਰ ਡਾਕਟਰੀ ਸਲਾਹ, ਡੈਂਟਲ ਸਕੇਲਿੰਗ, ਫ਼ਿਲਿੰਗ ਅਤੇ ਐਕਸਟ੍ਰੈਕਸ਼ਨ, ਡਾਇਗਨੋਸਟਿਕ ਟੈਸਟ, ਮੁਫ਼ਤ ਦਵਾਈਆਂ, ਐਕਸ-ਰੇ, ਈ.ਸੀ.ਜੀ., ਮੋਤੀਆ ਬਿੰਦ ਦੀ ਜਾਂਚ, ਅੱਖਾਂ ਦੀ ਪੂਰੀ ਤਬੀ ਜਾਂਚ ਅਤੇ ਮੁਫ਼ਤ ਚਸ਼ਮਿਆਂ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ, ਤਾਂ ਜੋ ਹਰ ਮਰੀਜ਼ ਨੂੰ ਸਮੇਂ ਸਿਰ ਸੇਵਾ ਮਿਲ ਸਕੇ। ਫ਼ਰੀ ਮੈਗਾ ਮੈਡੀਕਲ ਕੈਂਪ 2025 ਵਿੱਚ ਸੀ.ਐੱਮ.ਸੀ. ਲੁਧਿਆਣਾ ਦੇ ਮਾਹਿਰਾਂ ਦੀ 65 ਮੈਂਬਰੀ ਟੀਮ ਸੇਵਾਵਾਂ ਦੇ ਰਹੀ ਹੈ। ਇਸ ਟੀਮ ਵਿੱਚ 22 ਡਾਕਟਰ ਅੱਖਾਂ ਦੀ ਜਾਂਚ, ਮੁਫ਼ਤ ਮੋਤੀਆਬਿੰਦ ਆਪ੍ਰੇਸ਼ਨ, ਚਸ਼ਮਿਆਂ ਦੀ ਵੰਡ, ਦੰਦਾਂ ਦੀ ਪੂਰੀ ਜਾਂਚ, ਸਕੇਲਿੰਗ, ਫ਼ਿਲਿੰਗ ਅਤੇ ਐਕਸਟ੍ਰੈਕਸ਼ਨ ਦੇ ਨਾਲ ਨਾਲ ਵੱਖ-ਵੱਖ ਡਾਇਗਨੋਸਟਿਕ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, 16 ਮੈਡੀਸਨ ਸਪੈਸ਼ਲਿਸਟ ਡਾਕਟਰਾਂ ਵੱਲੋਂ ਚਮੜੀ, ਨੱਕ, ਕੰਨ ਅਤੇ ਮਹਿਲਾ ਰੋਗਾਂ ਦੀ ਜਾਂਚ ਅਤੇ ਇਲਾਜ਼ ਕਰ ਰਹੇ ਹਨ। ਇਸ ਮੌਕੇ ਈ.ਸੀ.ਜੀ. ਅਤੇ ਐਕਸ-ਰੇ ਟੈਸਟ ਵੀ ਪੂਰੀ ਤਰ੍ਹਾਂ ਮੁਫ਼ਤ ਕੀਤੇ ਜਾ ਰਹੇ ਹਨ।
– ਸੀ.ਐੱਮ.ਸੀ. ਹਸਪਤਾਲ ਦੀ ਟੀਮ ਮੁਹੱਈਆ ਕਰਵਾ ਰਹੀ ਉੱਚ ਪੱਧਰੀ ਇਲਾਜ਼
ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਡਾਇਰੈਕਟਰ ਡਾ. ਵਿਲੀਅਮ ਭੱਟੀ, ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ ਜੋਜ਼ਫ਼, ਨਰਸਿੰਗ ਸੁਪਰੀਟੈਨਡੈਂਟ ਡਾ. ਸੰਗੀਤਾ ਨੀਕੋਲਸ, ਐਡਮਿਨਿਸਟਰੇਟਰ ਮਿਸ ਮੇਘਲਾ ਰਾਮਾਸਵਾਮੀ ਸਣੇ ਆਰ.ਐੱਚ.ਓ.ਪੀ ਕੈਂਪ ਡਿਪਾਰਟਮੈਂਟ ਦੀ ਟੀਮ ’ਚ ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ, ਡਾ. ਵਿਨੇ ਵਿਲਸਨ, ਇੰਚਾਰਜ਼ ਡੋਲੀ, ਅਨੁਜ਼, ਹੀਰਾ ਅਤੇ ਟੀਮ ਵੱਲੋਂ ਬੜੀ ਬਾਰਿਕੀ ਨਾਲ ਮਰੀਜ਼ਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ਼ ਮੁਹੱਈਆ ਕਰਵਾਇਆ ਜਾ ਰਿਹਾ ਹੈ।
– ਮਰੀਜ਼ਾਂ ਵੱਲੋਂ ਟਰਾਈਡੈਂਟ ਗਰੁੱਪ ਦੀ ਤਾਰੀਫ਼:
ਮੈਡੀਕਲ ਕੈਂਪ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਦੇ ਚਿਹਰਿਆਂ ’ਤੇ ਸੰਤੁਸ਼ਟੀ ਅਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਉਨ੍ਹਾਂ ਨੇ ਟਰਾਈਡੈਂਟ ਗਰੁੱਪ ਦਾ ਤਹਿ ਦਿਲੋਂ ਧੰਨਵਾਦ ਕੀਤਾ।

– ਕੈਂਪ ’ਚ ਪੁੱਜੇ ਬਰਨਾਲਾ ਵਾਸੀ 77 ਸਾਲਾਂ ਬਜ਼ੁਰਗ ਸੁਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਕਦੇ ਉਮੀਦ ਨਹੀਂ ਸੀ ਕਿ ਸਾਡੇ ਸ਼ਹਿਰ ’ਚ ਹੀ ਸੀ.ਐੱਮ.ਸੀ. ਲੁਧਿਆਣਾ ਵਰਗੇ ਵੱਡੇ ਹਸਪਤਾਲ ਦੇ ਡਾਕਟਰ ਆ ਕੇ ਮੁਫ਼ਤ ਇਲਾਜ ਕਰਨਗੇ। ਮੈਨੂੰ ਅੱਖਾਂ ਦੀ ਸਮੱਸਿਆ, ਹੱਡੀਆਂ ਕਮਜ਼ੋਰ, ਜੋੜਾਂ ’ਚ ਦਰਦ ਦੀ ਸਮੱਸਿਆ ਹੈ। ਇੱਥੇ ਹਾਜ਼ਰ ਡਾਕਟਰਾਂ ਨੇ ਬੜੀ ਬਾਰਿਕੀ ਨਾਲ ਮੇਰੀਆਂ ਸਮੱਸਿਆਵਾਂ ਸੁਣੀਆਂ ਤੇ ਜਾਂਚ ਕਰਦਿਆਂ ਮੁਫ਼ਤ ਦਵਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ ਨੇ ਮੇਰੀਆਂ ਅੱਖਾਂ ਦੀ ਰੌਸ਼ਨੀ ਬਚਾ ਲਈ ਹੈ।”
– ਗੱਲਬਾਤ ਕਰਦਿਆਂ ਅਬੋਹਰ ਵਾਸੀ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਛੋਟੀ ਬੱਚੀ ਮੰਨਤ ਦੀ ਸਰਜਰੀ ਹੋਈ ਹੈ ਤੇ ਉਸ ਨੂੰ ਬੈਠਣ ਤੇ ਚੱਲਣ ’ਚ ਦਿੱਕਤ ਹੈ। ਜਿਸ ਲਈ ਮੈਂ ਟਰਾਈਡੈਂਟ ਗਰੁੱਪ ਵੱਲੋਂ ਲਗਾਏ ਇਸ ਕੈਂਪ ’ਚ ਆਪਣੀ ਬੱਚੀ ਦੇ ਇਲਾਜ਼ ਲਈ ਫ਼ਿਜਿਓਥੈਰੇਪੀ ਅਤੇ ਨਿਊਰੋਲੋਜੀ ਦੇ ਮਾਹਿਰ ਡਾਕਟਰਾਂ ਤੋਂ ਜਾਂਚ ਕਰਵਾਈ ਤੇ ਉਨ੍ਹਾਂ ਕਿਹਾ ਕਿ ਜਲਦ ਹੀ ਤੁਹਾਡੀ ਬੱਚੀ ਠੀਕ ਹੋ ਜਾਵੇਗੀ। ਬਲਜੀਤ ਕੌਰ ਨੇ ਟਰਾਈਡੈਂਟ ਗਰੁੱਪ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ।
– ਕੈਂਪ ’ਚ ਇਲਾਜ਼ ਲਈ ਪੁੱਜੀ ਬੀਬੀ ਅਮਰਜੀਤ ਕੌਰ ਵਾਸੀ ਕਾਹਨੇਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ ਦੰਦਾਂ, ਸ਼ੂਗਰ, ਖ਼ੂਨ ਗਾੜਾ ਆਦਿ ਸਮੱਸਿਆਵਾਂ ਹਨ। ਉਸ ਨੇ ਆਪਣੇ ਗੁਆਂਢੀਆਂ ਤੋਂ ਸੁਣਿਆ ਸੀ ਕਿ ਟਰਾਈਡੈਂਟ ਗਰੁੱਪ ਵੱਲੋਂ ਫਰੀ ਮੈਗਾ ਮੈਡੀਕਲ ਕੈਂਪ 2025 ਲਗਾਇਆ ਜਾ ਰਿਹਾ ਹੈ। ਜਿਸ ’ਚ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਰ ਡਾਕਟਰ ਇਲਾਜ਼ ਲਈ ਪੁੱਜੇ ਹਨ ਤਾਂ ਮੈਂ ਅੱਜ ਇੱਥੇ ਪੁੱਜੀ। ਉਨ੍ਹਾਂ ਦੱਸਿਆ ਕਿ ਇੱਥੇ ਡਾਕਟਰਾਂ ਨੇ ਬੜੀ ਗੌਰ ਨਾਲ ਮੇਰੀਆਂ ਸਿਹਤ ਸਮੱਸਿਆਵਾਂ ਸੁਣੀਆਂ ਅਤੇ ਦਵਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ ਇਸ ਕੈਂਪ ਲਈ ਟਰਾਈਡੈਂਟ ਗਰੁੱਪ ਦੀ ਤਹਿ ਦਿਲੋਂ ਧੰਨਵਾਦੀ ਹਾਂ। ਇਹ ਕੈਂਪ ਸਾਡੇ ਵਰਗੇ ਗਰੀਬਾਂ ਲਈ ਰੱਬ ਦਾ ਭੇਜਿਆ ਵਰਦਾਨ ਹੈ।- ਗੱਲਬਾਤ ਕਰਦਿਆਂ ਰਾਮ ਸਿੰਘ ਵਾਸੀ ਰੂੜੇਕੇ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਮੈਨੂੰ ਅੱਖਾਂ ਦੀ ਸਮੱਸਿਆ ਹੈ। ਅੱਖਾਂ ’ਚ ਸੋਜ਼ਿਸ਼ ਅਤੇ ਰੁੱਖਾਪਣ ਰਹਿਣ ਸਣੇ ਕਈ ਵਾਰ ਧੁੰਦਲਾ ਵੀ ਦਿਖਦਾ ਹੈ।

ਮੈਨੂੰ ਮੇਰੇ ਇਕ ਦੋਸਤ ਨੇ ਟਰਾਈਡੈਂਟ ਗਰੁੱਪ ਵੱਲੋਂ ਲਗਾਏ ਕੈਂਪ ਬਾਰੇ ਦੱਸਿਆ, ਜਿਸ ਲਈ ਮੈਂ ਤੁਰੰਤ ਇੱਥੇ ਅੱਖਾਂ ਦੇ ਚੈੱਕਅੱਪ ਲਈ ਪੁੱਜਾ। ਉਨ੍ਹਾਂ ਦੱਸਿਆ ਕਿ ਅੱਖਾਂ ਦੇ ਮਾਹਰ ਡਾਕਟਰ ਨੇ ਬੜੀ ਬਾਰਿਕੀ ਨਾਲ ਮੇਰੀਆਂ ਅੱਖਾਂ ਦੀ ਜਾਂਚ ਕੀਤੀ ਤੇ ਦਵਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਾਜਿੰਦਰ ਗੁਪਤਾ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਇੰਨ੍ਹਾਂ ਵਧਿਆ ਮੈਡੀਕਲ ਕੈਂਪ ਲਗਾਇਆ ਅਤੇ ਸਾਨੂੰ ਸੀ.ਐੱਮ.ਸੀ. ਹਸਪਤਾਲ ਦੇ ਮਾਹਰ ਡਾਕਟਰਾਂ ਦੀਆਂ ਸਹੂਲਤਾਂ ਆਪਣੇ ਸ਼ਹਿਰ ’ਚ ਹੀ ਮਿਲੀਆਂ ਤੇ ਉਹ ਵੀ ਬਿਲਕੁਲ ਮੁਫ਼ਤ।


