
ਵਿਦਿਆਰਥਣ ਸਾਕਸ਼ੀ ਸਿੰਗਲਾ ਨੇਂ ਕਮਰਸ ਸਟ੍ਰੀਮ ਵਿੱਚ ਪੂਰੇ ਭਦੌੜ ਇਲਾਕੇ ਵਿੱਚੋਂ ਹਾਸਲ ਕੀਤਾ ਪਹਿਲਾ ਸਥਾਨ
ਭਦੌੜ/ਬਰਨਾਲ਼ਾ: ਇਲਾਕੇ ਦੀ ਸਿਰਮੌਰ ਸੰਸਥਾ, ਮੀਰੀ ਪੀਰੀ ਖਾਲਸਾ ਕਾਲਜੀਏਟਸੀਨੀ. ਸੈਕੰ. ਸਕੂਲ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਹੀ ਹੈ। ਸੰਸਥਾ, ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਵਿਦਿਆ ਸਕੱਤਰ ਇੰਜੀ. ਸੁਖਮਿੰਦਰ ਸਿੰਘ ਦੀ ਯੋਗਾਵਾਈ ਹੇਠ ਅਕਾਦਮਿਕ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸੰਸਥਾ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਆ ਦਾ ਦਾਨ ਪ੍ਰਦਾਨ ਕਰਦੀ ਹੈ, ਉੱਥੇ ਹੀ ਵਿਦਿਆਰਥੀਆਂ ਦੀ ਸ਼ਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਵੀ ਵਚਨਬੱਧ ਹੈ। ਇਹ ਸੰਸਥਾ ਖੇਡਾਂ ਸੱਭਿਆਚਾਰ ਧਾਰਮਿਕ ਅਤੇ ਅਕਾਦਮਿਕ ਖੇਤਰ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਸੰਸਥਾ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬੀ ਯੂਨੀਵਸਿਟੀ ਪਟਿਆਲਾ ਅਤੇ ਆਲ ਇੰਡੀਆ ਕਾਊਂਸਲਫ਼ਾਰ ਟੈਕਨੀਕਲ ਐਜੂਕੇਸ਼ਨ ਤੋਂ ਮਾਨਤਾ ਪ੍ਰਾਪਤ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਭਦੌੜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਕਮਰਸ ਵਿਭਾਗ ਦੇ ਇੰਚਾਰਜ ਪ੍ਰੋ. ਗੁਰਮੀਤ ਕੌਰ ਅਤੇ ਪ੍ਰੋ. ਸ਼ਾਲੂ ਜ਼ਿੰਦਲ ਨੇ ਦੱਸਿਆ ਕਿ ਬਾਰ੍ਹਵੀ ਕਮਰਸ ਵਿੱਚੋਂ ਸ਼ਾਕਸ਼ੀ ਸਿੰਗਲਾ ਨੇ 92.4 % ਅੰਕ ਹਾਸਲ ਕਰਕੇ ਸੰਸਥਾ ਹੀ ਨਹੀਂ ਪੂਰੇ ਭਦੌੜ ਇਲਾਕੇ ਵਿੱਚੋਂ ਕਮਰਸ ਸਟ੍ਰੀਮ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਸੁਖਪਾਲ ਸ਼ਰਮਾ ਨੇ 85% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਅਜੀਤ ਕੁਮਾਰ ਨੇ 81% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਬਾਰ੍ਹਵੀ ਆਰਟਸ ਦੇ ਇੰਚਾਰਜ ਪ੍ਰੋ ਸੁਖਜੀਤ ਸਿੰਘ ਅਤੇ ਪ੍ਰੋ. ਸੁਖਵੀਰ ਕੌਰ ਨੇ ਦੱਸਿਆ ਕਿ ਬਾਰ੍ਹਵੀ ਆਰਟਸ ਵਿੱਚੋਂ ਨਿਸ਼ਾ ਕੌਰ ਨੇ 86% ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ, ਅਕਾਸ਼ਦੀਪ ਸਿੰਘ ਨੇ 81% ਨੰਬਰ ਪ੍ਰਾਪਤ ਕਰਕੇ ਦੂਜਾ ਅਤੇ ਇੰਦਰਪ੍ਰੀਤ ਕੌਰ ਨੇ 72% ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਸੰਸਥਾ ਦੇ ਬਾਕੀ ਵਿਦਿਆਰਥੀਆਂ ਨੇ ਵੀ 70% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਕਾਲਜ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਇਸਤੋਂ ਵੀ ਵੱਧ ਮਿਹਨਤ ਕਰਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਇਹ ਸੰਸਥਾ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ ਅਤੇ ਪੜਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਵਿੱਚ ਵੀ ਵਿਦਿਆਰਥੀ ਸੰਸਥਾ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।