



ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਦੇ ਮੁੜ ਬਰਨਾਲਾ ਜ਼ਿਲ੍ਹਾ ਪ੍ਰਧਾਨ ਬਣਨ ਨਾਲ਼ ਹੋਰ ਮਜ਼ਬੂਤ ਹੋਵੇਗੀ ਕਾਂਗਰਸ ਪਾਰਟੀ: ਧੰਨਾ ਸਿੰਘ ਗਰੇਵਾਲ
ਜਿਸਨੇ ਪਾਰਟੀ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਆਂਦਾ, ਹੁਣ 2027 ਚੋਣਾਂ ‘ਚ ਤਿੰਨ ਵਿਧਾਨ ਸਭਾ ਸੀਟਾਂ ‘ਤੇ ਜਿੱਤ ਦੇਵਾਗਾ ਪਾਰਟੀ ਨੂੰ ਮਜ਼ਬੂਤੀ
ਬਰਨਾਲਾ, 14 ਨਵੰਬਰ (ਹਿਮਾਂਸ਼ੂ ਗੋਇਲ): ਬਰਨਾਲਾ ਵਿਧਾਨ ਸਭਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਨੂੰ ਮੁੜ ਦੂਜੀ ਵਾਰ ਜਿਲਾ ਪ੍ਰਧਾਨ ਬਣਨ ਦਾ ਮਾਣ ਮਿਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਹ ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ, ਲਗਨ ਅਤੇ ਮਿਲਾਪੜੇ ਸੁਭਾਅ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਕਿਸਾਨ ਸੈਲ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕਾਲਾ ਢਿੱਲੋ ਨੂੰ ਦੂਜੀ ਵਾਰ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ। ਗਰੇਵਾਲ ਨੇ ਕਿਹਾ ਕਿ ਕੁਲਦੀਪ ਸਿੰਘ ਕਾਲਾ ਢਿੱਲੋ ਨੌਜਵਾਨ, ਜੋਸ਼ੀਲੇ ਅਤੇ ਸਾਫ਼-ਸੁਥਰੇ ਕਿਰਦਾਰ ਦੇ ਮਾਲਕ ਹਨ। ਜਿਲਾ ਪ੍ਰਧਾਨ ਵਜੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰਨ ਤੋਂ ਬਾਅਦ ਪਾਰਟੀ ਜ਼ਿਲ੍ਹੇ ਵਿੱਚ ਦਿਨ-ਬ-ਦਿਨ ਮਜ਼ਬੂਤ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਪਹਿਲੀ ਵਾਰ ਚੋਣ ਲੜਨ ਦੇ ਬਾਵਜੂਦ ਵੀ, ਜਿਸ ਸਮੇਂ ਵਿਰੋਧੀ ਸਰਕਾਰ ਸੀ, ਕੁਲਦੀਪ ਸਿੰਘ ਕਾਲਾ ਢਿੱਲੋ ਨੇ ਵਿਧਾਇਕ ਦਾ ਟਾਈਟਲ ਹਾਸਿਲ ਕੀਤਾ। ਹੁਣ ਪਾਰਟੀ ਨੇ ਉਹਨਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਦੂਜੀ ਵਾਰ ਜਿਲਾ ਪ੍ਰਧਾਨ ਬਣਾਇਆ ਹੈ।
ਗਰੇਵਾਲ ਨੇ ਭਰੋਸਾ ਜਤਾਇਆ ਕਿ ਕਾਲਾ ਢਿੱਲੋ ਪਹਿਲੇ ਨਾਲੋਂ ਵੀ ਵੱਧ ਜੋਸ਼ ਨਾਲ ਪਾਰਟੀ ਨੂੰ ਅੱਗੇ ਲੈ ਕੇ ਜਾਣਗੇ ਅਤੇ 2027 ਦੀਆਂ ਚੋਣਾਂ ਵਿੱਚ ਬਰਨਾਲਾ ਜ਼ਿਲੇ ਅਧੀਨ ਪੈਂਦੀਆਂ ਤਿੰਨ ਵਿਧਾਨ ਸਭਾ ਸੀਟਾਂ ‘ਤੇ ਸ਼ਾਨਦਾਰ ਜਿੱਤ ਹਾਸਿਲ ਕਰਨਗੇ।


