

ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀ ਕੀਤੇ ਗ੍ਰਿਫ਼ਤਾਰ

ਬਰਨਾਲਾ, 12 ਜਨਵਰੀ (ਹਿਮਾਂਸ਼ੂ ਗੋਇਲ):- ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਕਥਿਤ ਤੌਰ ‘ਤੇ ਕਤਲ ਕਰਨ ਦੀ ਪਲਾਨਿੰਗ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਸਰਫ਼ਰਾਜ ਆਲਮ ਐੱਸ.ਐੱਸ.ਪੀ. ਬਰਨਾਲਾ ਨੇ ਦੱਸਿਆ ਕਿ ਕਿ ਡਿਪਟੀ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵੱਲੋਂ ਗੈਂਗਸਟਾਰ ਅਤੇ ਹੋਰ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਐੱਸ.ਪੀ.ਡੀ. ਅਸ਼ੋਕ ਕੁਮਾਰ, ਡੀ.ਐੱਸ.ਪੀ. ਸਤਵਿੰਦਰ ਸਿੰਘ ਬੈਂਸ, ਸੀ.ਆਈ.ਏ. ਸਟਾਫ਼ ਹੰਡਿਆਇਆ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਐੱਸ. ਆਈ. ਚਰਨਜੀਤ ਸਿੰਘ ਥਾਣਾ ਇੰਚਾਰਜ ਸਿਟੀ ਟੂ ਬਰਨਾਲਾ ਨੂੰ ਇਤਲਾਅ ਮਿਲੀ ਕਿ ਬਲਜਿੰਦਰ ਸਿੰਘ ਉਰਫ ਕਿੰਦਾ ਵਗੈਰਾ ਨੇ ਇੱਕ ਗਰੋਹ ਬਣਾਇਆ ਹੋਇਆ ਹੈ ਜੋ ਕਿ ਵਪਾਰੀਆਂ ਅਤੇ ਸੈਲੀਬ੍ਰਿਟੀ ਆਦਿ ਤੋਂ ਫਰੌਤੀਆਂ ਲੈਣ ਦਾ ਆਦੀ ਹੈ। ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ, ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਨੇ ਸਾਥੀਆਂ ਨਾਲ ਬਰਨਾਲਾ ਮੋਗਾ ਬਾਈਪਾਸ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਪਾਕ ਵਿੱਚ ਬੈਠਾ ਹੈ। ਜਿਸ ‘ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਬਲਜਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੂੰ ਨਜਾਇਜ਼ ਅਸਲੇ ਅਤੇ ਗੱਡੀ ਸਮੇਤ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆਂ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਦਰਸ਼ਨ ਸਿੰਘ ਵਸੀ ਨੇੜੇ ਪੁਰਾਣਾ ਬੱਸ ਸਟੈਂਡ ਕੋਟਦੁੱਨਾਂ, ਬਲਵਿੰਦਰ ਸਿੰਘ ਉਰਫ ਬਿੰਦਰ ਮਾਨ ਪੁੱਤਰ ਬਲਦੇਵ ਸਿੰਘ ਵਾਸੀ ਕੋਟਦੁੱਨਾਂ, ਗੁਰਵਿੰਦਰ ਸਿੰਘ ਉਰਫ ਗਿੱਲ ਪੁੱਤਰ ਗੁਰਜੰਟ ਸਿੰਘ ਬਾਸੀ ਗਿੱਲ ਪੱਤੀ ਜੋਗਾ, ਜਿਨਾਂ ਪਾਸੋਂ ਇੱਕ ਦੇਸੀ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਤਿੰਨ ਕਾਰਤੂਸ ਇੱਕ ਡੰਮੀ ਪਿਸਟਲ, ਚਾਰ ਮੋਬਾਈਲ ਫੋਨ, ਲੱਕੜ ਦੀ ਲਾਠੀ ਇੱਕ ਸਵਿੱਫਟ ਕਾਰ ਚਿੱਟੇ ਰੰਗ ਦੀ ਨੰਬਰ ਪੀ.ਬੀ. 19 ਐੱਨ. 0758 ਬਰਾਮਦ ਕੀਤੀ ਗਈ ਹੈ। ਦੋਸ਼ੀਆਂ ਨੇ ਪੁੱਛ ਗਿਛ ਦੌਰਾਨ ਦੱਸਿਆ ਕਿ ਮਸ਼ਹੂਰ ਪੰਜਾਬੀ ਸਿੰਗਰ ਗੁਲਾਬ ਸਿੱਧੂ ਨੇ ਸਰਪੰਚਾਂ ਵਾਲਾ ਗਾਣਾ ਗਾਇਆ ਸੀ ਜਿਸ ਵਿੱਚ ਬਲਜਿੰਦਰ ਸਿੰਘ ਕਿੰਦਾ ਨੇ ਲਾਈਵ ਹੋ ਕੇ ਸੋਸ਼ਲ ਮੀਡੀਆ ਉੱਪਰ ਧਮਕੀ ਭਰੀ ਵੀਡੀਓ ਪਾਈ ਸੀ।


