

ਜ਼ਿਲ੍ਹਾ ਬਰਨਾਲਾ ‘ਚ ਕਾਂਗਰਸ ਨੂੰ ਮਜ਼ਬੂਤੀ—ਜਗਰਾਜ ਸਿੰਘ ਰਾਜਾ ਬਣੇ ਐਸੀ ਵਿੰਗ ਪਿੰਡ ਹਮੀਦੀ ਦੇ ਪ੍ਰਧਾਨ
ਜਸਮੇਲ ਸਿੰਘ ਡੇਅਰੀਵਾਲਾ ਨੇ ਦਿੱਤਾ ਨਿਯੁਕਤੀ ਪੱਤਰ
ਮਹਿਲ ਕਲਾਂ, 16 ਮਾਰਚ (ਹਿਮਾਂਸ਼ੂ ਗੋਇਲ): ਕਾਂਗਰਸ ਪਾਰਟੀ ਦੇ ਐਸਸੀ ਡਿਪਾਰਟਮੈਂਟ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਜਸਮੇਲ ਸਿੰਘ ਡੈਰੀਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਦੀ ਕਦਰ ਕਰਨ ਵਾਲੀ ਅਤੇ ਹਰ ਵਰਗ ਨੂੰ ਨਾਲ ਲੈ ਕੇ ਚਲਣ ਵਾਲੀ ਧਰਮ-ਨਿਰਪੱਖ ਪਾਰਟੀ ਰਹੀ ਹੈ। ਉਹ ਪਿੰਡ ਹਮੀਦੀ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।
ਉਹਨਾਂ ਕਿਹਾ ਕਿ ਜਦੋਂ ਵੀ ਦੇਸ਼ ਜਾਂ ਕਿਸੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਹੈ, ਪਾਰਟੀ ਨੇ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਹਨ, ਜਿਸ ਕਰਕੇ ਲੋਕ ਅੱਜ ਵੀ ਕਾਂਗਰਸ ਦੇ ਕੀਤੇ ਕੰਮਾਂ ਨੂੰ ਯਾਦ ਕਰਦੇ ਹਨ।
ਇਸ ਦੌਰਾਨ ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ‘ਤੇ ਖਰੀ ਨਹੀਂ ਉਤਰੀ। ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਚਾਰ ਸਾਲ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ। ਉਹਨਾਂ ਮੰਗ ਕੀਤੀ ਕਿ ਜੇ ਸਰਕਾਰ ਸੱਚਮੁੱਚ ਮਹਿਲਾਵਾਂ ਲਈ ਵਚਨਬੱਧ ਹੈ ਤਾਂ ਚਾਰ ਸਾਲਾਂ ਦੇ 48 ਹਜ਼ਾਰ ਰੁਪਏ ਇਕੱਠੇ ਦਿੱਤੇ ਜਾਣ।
ਇਸ ਮੌਕੇ, ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਲਈ ਸਰਗਰਮ ਤੌਰ ‘ਤੇ ਕੰਮ ਕਰ ਰਹੇ ਜਗਰਾਜ ਸਿੰਘ ਰਾਜਾ ਨੂੰ ਐਸੀ ਵਿੰਗ ਪਿੰਡ ਹਮੀਦੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜਸਮੇਲ ਸਿੰਘ ਡੈਰੀਵਾਲਾ ਵੱਲੋਂ ਮੌਕੇ ‘ਤੇ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।
ਇਸ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਬਲਵੰਤ ਰਾਏ ਸ਼ਰਮਾ, ਸਾਬਕਾ ਸਰਪੰਚ ਗੁਰਦੀਪ ਸਿੰਘ ਬਾਠ ਅਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ਮੀ ਆਦਿ ਹਾਜ਼ਿਰ ਸਨ।


