

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ
ਬਰਨਾਲਾ(ਹਿਮਾਂਸ਼ੂ ਗੋਇਲ)
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ‘ਵਿਸ਼ਵ ਸਿਹਤ ਦਿਵਸ’ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸੰਸਥਾ ਦੇ ਪ੍ਰਧਾਨ ਸ੍ਰ. ਭੋਲਾ ਸਿੰਘ ਵਿਰਕ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ।

ਕਾਲਜ ਕੈਂਪਸ ਵਿੱਚ ਕਰਵਾਏ ਗਏ ਇਸ ਸਮਾਗਮ ਦੀ ਦੇਖ-ਰੇਖ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਨਦੀਪ ਕੌਰ, ਪ੍ਰੋ. ਮਿੱਠੂ ਪਾਠਕ, ਪ੍ਰੋ. ਮਨਪ੍ਰੀਤ ਕੌਰ ਅਤੇ ਡਾ. ਨਿਰਪਾਲ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਡਾ. ਨਿਰਪਾਲ ਸਿੰਘ ਨੇ ਵਿਸ਼ੇਸ਼ ਲੈਕਚਰ ਦਿੰਦਿਆਂ ਵਲੰਟੀਅਰਾਂ ਨੂੰ ਵਿਸ਼ਵ ਸਿਹਤ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਪ੍ਰੋ. ਮਿੱਠੂ ਪਾਠਕ ਨੇ ਵੀ ਸਿਹਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਲੰਟੀਅਰਾਂ ਨੇ ਵੀ ਇਸ ਦਿਨ ਦੀ ਅਹਿਮੀਅਤ ‘ਤੇ ਚਰਚਾ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਮਨਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ। ਸਮਾਗਮ ਦੇ ਅਖੀਰ ਵਿੱਚ ਵਲੰਟੀਅਰਾਂ ਲਈ ਰੀਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ।


