

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
ਬਰਨਾਲਾ(ਹਿਮਾਂਸ਼ੂ ਗੋਇਲ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ. ਬੀ. ਐਸ. ਸੀ ਬੋਰਡ ਵੱਲੋਂ ਐਲਾਨੇ ਨਤੀਜੇ ਵਿਚੋ ਸਾਲ 2025-26 ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਤੇ 100 ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਨੇ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਦੀ ਪੜਾਈ ਵਿਚਲੀ ਲਗਨ ਦੇ ਸਿਰ ਬੰਨਦਿਆਂ ਪ੍ਰਸ਼ੰਸ਼ਾ ਕੀਤੀ ਅਤੇ ਦੱਸਿਆ ਕਿ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਸ ਵਾਰ ਵੀ ਨਤੀਜਾ 100 ਫੀਸਦੀ ਰਿਹਾ। ਉਨ੍ਹਾਂ ਦੱਸਿਆ ਕਿ ਦਸਵੀ ਜਮਾਤ ਦੇ ਵਿਦਿਆਰਥੀ ਪਰਵੰਸ਼ਰੀਤ ਸਿੰਘ ਨੇ 95.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅੰਗਦ ਸਿੰਘ ਭੁੱਲਰ ਨੇ 95.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਜਾ ਅਤੇ ਮਨਰੀਤ ਕੌਰ ਨੇ 95 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ 15 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਅੰਕ ਹਾਸਿਲ ਕੀਤੇ। ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਬਾਬਾ ਹਾਕਮ ਸਿੰਘ ਜੀ, ਵਾਇਸ ਚੇਅਰਮੈਨ ਬਾਬਾ ਕੇਵਲ ਕ੍ਰਿੰਸ਼ਨ ਜੀ, ਸਕੂਲ ਵਾਇਸ ਪ੍ਰਿੰਸੀਪਲ ਮੈਡਮ ਸੁਮਨ ਅਤੇ ਸਮੂਹ ਸਟਾਫ਼ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਐਮ ਡੀ ਸਰਦਾਰ ਰਣਪ੍ਰੀਤ ਸਿੰਘ ਰਾਏ ਜੀ ਨੇ ਬੱਚਿਆਂ ਅਤੇ ਸਮੂਹ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਮਾਪਿਆਂ ਨੂੰ ਵਿਸ਼ਵਾਸ਼ ਦਵਾਉਂਦਿਆ ਕਿਹਾ ਕਿ ਇਸ ਤੋਂ ਅੱਗੇ ਇਹ ਸਕੂਲ ਇਸ ਤੋਂ ਵੀ ਵਧੀਆਂ ਨਤੀਜੇ ਪ੍ਰਾਪਤ ਕਰੇਗਾ।


