
ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਖੇਡਾਂ ‘ਚ ਗੋਲਡ ਜਿੱਤਿਆ
ਬਰਨਾਲਾ
ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 2025 ਵਿੱਚ ਮੈਡਲ ਜਿੱਤੇ। ਇਹ 12ਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਮਿਤੀ 17-18 ਮਈ 2025 ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ
ਸਪੋਰਟਸ ਕੰਪਲੈਕ੍ਸ ਵਿਚ ਕਰਵਾਈ ਗਈ। ਇਸ ਕਰਾਟੇ ਚੈਂਪੀਅਨਸ਼ਿਪ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ, ਮਹਾਰਾਸ਼ਟਰ ਅਤੇ ਕਈ ਹੋਰ ਸਟੇਟ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਸ਼ਾਮਿਲ ਹੋਈਆਂ। ਜਿਸ ਵਿੱਚ 500 ਵਿਦਿਆਰਥੀਆਂ ਨੇ ਇਸ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲਿਆ। ਟੰਡਨ ਸਕੂਲ ਵਲੋਂ ਅੰਤਰ 14 ਸਾਲ ਵਰਗ ਦੇ ਜਸਦੀਪ ਸਿੰਘ, ਸਮਰਪ੍ਰੀਤ ਸਿੰਘ ਅਤੇ ਹਰਜੋਤ ਸਿੰਘ ਕਰਾਟੇ ਚੈਂਪੀਅਨਸ਼ਿਪ ਭਾਗ ਲਿਆ। ਇਸ ਕਰਾਟੇ ਚੈਂਪੀਅਨਸ਼ਿਪ ਵਿਚ ਬਿਹਤਰ ਪ੍ਰਦਰਸ਼ਨ ਕਰਕੇ ਜਸਦੀਪ ਸਿੰਘ ਨੇ ਗੋਲਡ ਮੈਡਲ, ਸਮਰਪ੍ਰੀਤ ਸਿੰਘ ਨੇ ਸਿਲਵਰ ਮੈਡਲ, ਹਰਜੋਤ ਸਿੰਘ ਨੇ ਬਰੌਂਜ਼ ਮੈਡਲ ਜਿੱਤਕੇ ਸਕੂਲ ਦਾ ਨਾਮ ਰੌਸ਼ਨ ਕੀਤਾ
ਟੰਡਨ ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਅਤੇ ਸਕੂਲ ਦੇ ਕਰਾਟੇ ਕੋਚ ਜਗਸੀਰ ਵਰਮਾ , ਸਕੂਲ ਡੀ. ਪੀ. ਹਰਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ। ਕਰਾਟੇ ਜ਼ੋਨ ਚੈਂਪੀਅਸ਼ਿਨਪ 2025 ਵਿੱਚ ਮੈਡਲ ਜਿੱਤ ਕੇ ਟੰਡਨ ਇੰਟਰਨੈਸ਼ਨਲ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਵਾਈਸ ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ ਅਤੇ ਕਿਹਾ ਭਵਿੱਖ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ।
ਸਕੂਲ ਦੇ ਡਾਇਰੈਕਟਰ ਸ਼ਿਵ ਸਿੰਗਲਾ ਨੇ ਵਿਦਿਆਰਥੀਆਂ ਨੂੰ ਕਰਾਟੇ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ‘ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਹੋਰ ਅੱਗੇ ਵੱਧਣ ਦੀ ਪ੍ਰੇਰਨਾ ਵੀ ਦਿੱਤੀ। ਸ੍ਰੀ
ਸਿੰਗਲਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਸੈਸ਼ਨ 2024 ਵਿਚ ਸਕੂਲ ਲਈ ਬਹੁਤ ਸਾਰੇ ਮੈਡਲ ਜਿੱਤੇ ਸਨ। ਸਾਨੂੰ ਉਮੀਦ ਹੈ ਕਿ ਇਸ ਬਾਰ ਵੀ ਸਾਡੇ ਵਿਦਿਆਰਥੀ ਖੇਡਾਂ ਮੈਡਲ ਜਿੱਤਣਗੇ, ਜਿਸਦੀ ਸ਼ੁਰੂਆਤ ਹੋ ਗਈ ਹੈ। ਖੇਡਾਂ ਪ੍ਰਤੀ ਬੱਚਿਆਂ ਵਿੱਚ ਲਗਾਵ ਬਣਿਆ ਰਹੇ ਇਸ ਕਰਕੇ ਟੰਡਨ ਇੰਟਰਨੈਸ਼ਨਲ ਸਕੂਲ ਨੇ ਪੜ੍ਹਾਈ ਦੇ ਨਾਲ- ਨਾਲ ਖੇਡਾਂ ਉਪਰ ਵੀ ਪੂਰਾ ਜ਼ੋਰ ਦੇ ਰਿਹਾ ਹੈ ਤਾਂ ਜੋ ਖੇਡਾਂ ਨਾਲ ਬੱਚਿਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੋ ਸਕੇ। ਇਸ ਕਰਕੇ ਅਸੀਂ ਸਕੂਲ ਵਿਚ ਵੱਖ -ਵੱਖ ਖੇਡਾਂ ਬੱਚਿਆਂ ਨੂੰ ਦੇ ਰਹੇ ਹਾਂ ਨਾਲ ਹੀ ਤਜ਼ਰਬੇਕਾਰ ਕੋਚ ਵੀ ਦੇ ਰਹੇ ਹਾਂ। ਜੋ ਵਿਦਿਆਰਥੀਆਂ ਨੂੰ ਸਵੇਰੇ – ਸ਼ਾਮ ਕੜੀ ਮਿਹਨਤ ਕਰਵਾਉਂਦੇ ਹਨ। ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਨਿਖਾਰ ਮਿਲੇ। ਇਸ ਜਿੱਤ ਲਈ ਸਕੂਲ ਦੇ ਕਰਾਟੇ ਕੋਚ ਜਗਸੀਰ ਵਰਮਾ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਵਿਚ ਹੋਰ ਜੋਸ਼ ਭਰਨ ਤਾਂ ਜੋ ਵਿਦਿਆਰਥੀ ਹੋਰ ਵਧੀਆ ਪ੍ਰਦਰਸ਼ਨ ਕਰਨ ਅਤੇ ਆਪਣੇ ਭਵਿੱਖ ਨੂੰ ਉੱਜਵਲ ਬਣਾ ਸਕਣ ਅਤੇ ਸਕੂਲ ਦਾ ਨਾਲ ਸੁਨਹਿਰੇ ਅੱਖਰਾਂ ਵਿਚ ਲਿਖਾਉਣ।