पंजाब ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਮਹਿਕਦੀਪ ਕੌਰ ਨੇ ਕਮਰਸ ਵਿਭਾਗ ’ਚ ਜ਼ਿਲ੍ਹੇ ’ਚੋਂ ਕੀਤਾ ਟਾਪ Himanshu Goyal May 14, 2026 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਮਹਿਕਦੀਪ ਕੌਰ ਨੇ ਕਮਰਸ ਵਿਭਾਗ ’ਚ ਜ਼ਿਲ੍ਹੇ ’ਚੋਂ ਕੀਤਾ ਟਾਪ ਐੱਮ.ਡੀ. ਸ. ਰਣਪ੍ਰੀਤ ਸਿੰਘ ਰਾਏ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਬਰਨਾਲਾ(ਹਿਮਾਂਸ਼ੂ ਗੋਇਲ) : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਸਕੂਲ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਬਿਹਤਰੀਨ ਅੰਕ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਵਿੱਚ ਕਮਰਸ ਵਿਭਾਗ ਦੀ ਹੋਣਹਾਰ ਵਿਦਿਆਰਥਣ ਮਹਿਕਦੀਪ ਕੌਰ ਨੇ 97.8 ਫੀਸਦੀ ਅੰਕ ਪ੍ਰਾਪਤ ਕਰਕੇ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਮਹਿਕਦੀਪ ਦੀ ਇਸ ਵਿਲੱਖਣ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਰਣਪ੍ਰੀਤ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਹਿਕਦੀਪ ਕੌਰ ਅਤੇ ਹੋਰ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਐੱਮ.ਡੀ. ਸ. ਰਣਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮਹਿਕਦੀਪ ਕੌਰ ਵੱਲੋਂ ਜ਼ਿਲ੍ਹੇ ਵਿੱਚੋਂ ਟਾਪ ਕਰਨਾ ਸੰਸਥਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੈਡੀਕਲ, ਨਾਨ-ਮੈਡੀਕਲ, ਕਮਰਸ ਅਤੇ ਆਰਟਸ ਸਮੇਤ ਸਾਰੇ ਵਿਭਾਗਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ, ਜੋ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਆਧੁਨਿਕ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਹੋਰ ਬੱਚਿਆਂ ਲਈ ਵੀ ਪ੍ਰੇਰਣਾ ਸਰੋਤ ਬਣਣਗੀਆਂ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸਕੂਲ ਦੀ ਮੈਨੇਜਮੈਂਟ ਅਤੇ ਸਮੂਹ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। Continue Reading Previous: ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਸਬੰਧੀ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗNext: ‘‘ਐੱਸ.ਕੇ.ਐੱਸ ਮੈਮੋਰੀਅਲ ਲਾਅ ਕਾਲਜ’:ਐੱਸ.ਡੀ ਸਭਾ ਬਰਨਾਲਾ ਨੇ ਸਵ: ਚੇਅਰਮੈਨ ਸ਼ਿਵਦਰਸ਼ਨ ਕੁਮਾਰ ਸ਼ਰਮਾਂ ਦੀ ਸਦੀਵੀ ਯਾਦ ਨੂੰ ਸਮਰਪਿਤ Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment. Related Stories ਸ਼ੂਗਰ ਦੇ ਮਰੀਜ਼ਾਂ ਵਿੱਚ ਹਾਰਟ ਅਟੈਕ ਦਾ ਖਤਰਾ 50 ਫੀਸਦੀ ਤੱਕ ਵੱਧ ਸਕਦਾ ਹੈ : ਡਾ. ਦੀਪਤਲੇਖ ਸਿੰਘ ਬਾਜਵਾ पंजाब बरनाला ਸ਼ੂਗਰ ਦੇ ਮਰੀਜ਼ਾਂ ਵਿੱਚ ਹਾਰਟ ਅਟੈਕ ਦਾ ਖਤਰਾ 50 ਫੀਸਦੀ ਤੱਕ ਵੱਧ ਸਕਦਾ ਹੈ : ਡਾ. ਦੀਪਤਲੇਖ ਸਿੰਘ ਬਾਜਵਾ August 29, 2026 ਜੀ.ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿੱਚ 27 ਅਗਸਤ ਨੂੰ ਲੱਗੇਗਾ ਖੂਨਦਾਨ ਕੈਂਪ पंजाब बरनाला ਜੀ.ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿੱਚ 27 ਅਗਸਤ ਨੂੰ ਲੱਗੇਗਾ ਖੂਨਦਾਨ ਕੈਂਪ August 20, 2026 ਬਰਨਾਲਾ ਸਿਵਲ ਹਸਪਤਾਲ ਦੇ ਡਾ. ਦੀਪ ਲੇਖ ਬਾਜਵਾ ਨੇ ਮੌਤ ਦੇ ਮੂੰਹੋਂ ਕੱਢਿਆ ਮਰੀਜ਼ पंजाब बरनाला ਬਰਨਾਲਾ ਸਿਵਲ ਹਸਪਤਾਲ ਦੇ ਡਾ. ਦੀਪ ਲੇਖ ਬਾਜਵਾ ਨੇ ਮੌਤ ਦੇ ਮੂੰਹੋਂ ਕੱਢਿਆ ਮਰੀਜ਼ August 18, 2026