

ਪ੍ਰੇਮ ਅੱਖਾਂ ਹਸਪਤਾਲ ਬਰਨਾਲਾ ਵੱਲੋਂ ਮੁਫ਼ਤ ਅੱਖਾਂ ਦੇ ਚੈਕਅੱਪ ਅਤੇ ਆਪਰੇਸ਼ਨ ਕੈਂਪ ਦਾ ਆਯੋਜਨ
350 ਮਰੀਜ਼ਾਂ ਦੀ ਜਾਂਚ,40 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੋਣ
ਸਮਾਜ ਸੇਵਾ ਦੇ ਉਦੇਸ਼ ਨਾਲ਼ ਮੁਫ਼ਤ ਮੈਡੀਕਲ ਕੈਂਪ ਅੱਗੇ ਵੀ ਲਗਾਤਾਰ ਲਗਾਏ ਜਾਂਦੇ ਰਹਿਣਗੇ: ਡਾਕਟਰ ਰੁਪੇਸ਼ ਸਿੰਗਲਾ
ਬਰਨਾਲਾ, 16 ਮਈ(ਹਿਮਾਂਸ਼ੂ ਗੋਇਲ)
ਪ੍ਰੇਮ ਅੱਖਾਂ ਅਤੇ ਜਨਾਨਾਂ ਰੋਗਾਂ ਦਾ ਹਸਪਤਾਲ ਬਰਨਾਲਾ ਵੱਲੋਂ ਪਿੰਡ ਸਹਿਣਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਅਤੇ ਆਪਰੇਸ਼ਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ।

ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਡਾ. ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ।
ਡਾਕਟਰਾਂ ਦੀ ਟੀਮ ਵੱਲੋਂ ਲਗਭਗ 350 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 40 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਅੱਖਾਂ ਦੀ ਸੰਭਾਲ, ਸਫ਼ਾਈ ਅਤੇ ਸਮੇਂ-ਸਿਰ ਇਲਾਜ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਨਾਜ਼ਮ ਸਿੰਘ ਸਮੇਤ ਗੁਰਮੁੱਖ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ ਜਟਾਣਾਂ, ਜੋਗਿੰਦਰ ਸਿੰਘ, ਹੈਪੀ ਸਿੰਘ, ਗੁਰਪ੍ਰੀਤ ਸਿੰਘ ਸਹਿਣਾ, ਗੀਤਾ ਭਵਨ ਕਮੇਟੀ ਦੇ ਪ੍ਰਧਾਨ ਕੇਸਵ ਸਿੰਘਲਾ ਅਤੇ ਡਾਕਟਰ ਪਰਵੀਨ ਸਿੰਘਲਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਹਸਪਤਾਲ ਦੇ ਪ੍ਰਬੰਧਕ ਡਾ. ਰੂਪੇਸ਼ ਸਿੰਗਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਅੱਗੇ ਵੀ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਅਤੇ ਗਰੀਬ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਕਦੇ ਵੀ ਅਣਡਿੱਠਾ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।


