

ਪਿੰਡ ਰਾਜੀਆ (ਬਰਨਾਲਾ) ਵਿਖੇ ਵਰਕਰ ਮੀਟਿੰਗ 30 ਨੂੰ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅਹਿਮ ਮੁੱਦਿਆਂ ਤੇ ਹੋਵੇਗੀ ਚਰਚਾ: ਹਰਪ੍ਰੀਤ ਸਿੰਘ ਰਾਜੀਆ
ਬਰਨਾਲਾ(ਹਿਮਾਂਸ਼ੂ ਗੋਇਲ): ਗਈ।
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਆਉਣ ਵਾਲੀਆਂ ਰਾਜਨੀਤਿਕ ਸਰਗਰਮੀਆਂ ਨੂੰ ਲੈ ਕੇ 30 ਮਈ ਨੂੰ ਸਵੇਰੇ 10 ਵਜੇ ਧਰਮਸ਼ਾਲਾ ਨੇੜੇ ਗੁਰਦੁਆਰਾ ਸਾਹਿਬ ਪਿੰਡ ਰਾਜੀਆ (ਬਰਨਾਲਾ) ਵਿਖੇ ਇੱਕ ਵਿਸ਼ੇਸ਼ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ।
ਮੀਟਿੰਗ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਜੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕੀਤੀ ਜਾਵੇਗੀ। ਇਸ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਸੰਗਠਨ ਮਜ਼ਬੂਤੀ ਬਾਰੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਆਗੂ ਹੋਰ ਅਹਿਮ ਮੁਦਿਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ।ਸਭਾ ਨੂੰ ਹਰਪ੍ਰੀਤ ਸਿੰਘ ਰਾਜੀਆ ਦੁਆਰਾ ਵੀ ਸੰਬੋਧਨ ਕਰਨਗੇ। ਉਨ੍ਹਾਂ ਵਰਕਰਾਂ ਅਤੇ ਸਮਰਥਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਹ ਜਾਣਕਾਰੀ ਹਰਪ੍ਰੀਤ ਸਿੰਘ ਰਾਜੀਆਂ ਵੱਲੋਂ ਸਾਂਝੀ ਕੀਤੀ ਗਈ।


