

ਪਿੰਡ ਹਮੀਦੀ ਵਿਖੇ ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦੇ ਹਸਪਤਾਲ ਵੱਲੋਂ ਮੁਫ਼ਤ ਅੱਖਾਂ ਦਾ ਚੈਕਅੱਪ ਅਤੇ ਆਪਰੇਸ਼ਨ ਕੈਂਪ
ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਵਿੱਚ 450 ਮਰੀਜ਼ਾਂ ਦੀ ਜਾਂਚ,70 ਮਰੀਜ਼ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣੇ ਗਏ
ਬਰਨਾਲਾ/(ਹਿਮਾਂਸ਼ੂ ਗੋਇਲ) ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦਾ ਹਸਪਤਾਲ, ਬਰਨਾਲਾ ਵੱਲੋਂ ਪਿੰਡ ਹਮੀਦੀ ਵਿਖੇ ਮੁਫ਼ਤ ਅੱਖਾਂ ਦੇ ਚੈਕਅੱਪ ਅਤੇ ਆਪਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ।

ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਡਾ. ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ।
ਡਾਕਟਰਾਂ ਦੀ ਟੀਮ ਵੱਲੋਂ ਕਰੀਬ 450 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 70 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ। ਕੈਂਪ ਦੌਰਾਨ ਮਰੀਜ਼ਾਂ ਨੂੰ ਅੱਖਾਂ ਦੀ ਸਹੀ ਦੇਖਭਾਲ ਅਤੇ ਸਮੇਂ ਸਿਰ ਇਲਾਜ ਕਰਵਾਉਣ ਸਬੰਧੀ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਸਮੂਹ ਨਗਰ ਪੰਚਾਇਤ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਹਸਪਤਾਲ ਦੇ ਪ੍ਰਬੰਧਕ ਡਾ. ਰੂਪੇਸ਼ ਸਿੰਗਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਅਣਡਿੱਠਾ ਨਹੀਂ ਕਰਨਾ ਚਾਹੀਦਾ ਅਤੇ ਹਰ ਵਿਅਕਤੀ ਨੂੰ ਸਮੇਂ-ਸਮੇਂ ‘ਤੇ ਆਪਣੀਆਂ ਅੱਖਾਂ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ।


