

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ
ਭਦੌੜ/ਬਰਨਾਲਾ(ਹਿਮਾਂਸ਼ੂ ਗੋਇਲ)
ਇਲਾਕੇ ਦੀ ਸਿਰਮੌਰ ਸੰਸਥਾ, ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਧੀਨ ਕਾਰਜ ਕਰ ਰਹੀ ਹੈ। ਇਹ ਸੰਸਥਾ ਜਿੱਥੇ ਵਿਦਿਆਰਥੀਆਂ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਧਾਰਮਿਕ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ, ਉੱਥੇ ਹੀ ਵਿੱਦਿਆ ਦੇ ਖੇਤਰ ਵਿੱਚ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੀ ਹੈ। ਕਾਲਜ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਆਲ ਇੰਡੀਆ ਕਾਊਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਦੀ ਮਾਨਤਾ ਅਧੀਨ, ਪੀ. ਜੀ. ਡੀ. ਸੀ. ਏ., (ਇੱਕ ਸਾਲਾ ਡਿਗਰੀ ਕੋਰਸ) ਚਲਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੰਪਿਊਟਰ ਵਿਭਾਗ ਦੇ ਪ੍ਰੋ. ਸੰਦੀਪ ਕੌਰ ਬਡਬਰ, ਅਤੇ ਪ੍ਰੋ. ਜਸਪ੍ਰੀਤ ਸਿੰਘ ਨੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੀਖਿਆ ਨਤੀਜੇ ਵਿੱਚ ਹਰਪ੍ਰੀਤ ਕੌਰ ਨੇਂ 81.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਇੰਦਰਜੀਤ ਸਿੰਘ ਨੇਂ 80.1 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸੁਖਦੀਪ ਕੌਰ ਨੇਂ 77.4 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਇਨ੍ਹਾਂ ਪ੍ਰਾਪਤੀਆਂ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨਾਲ਼ ਹੀ ਭਵਿੱਖ ਵਿੱਚ ਅਜਿਹੀਆਂ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਪੀ. ਜੀ. ਡੀ. ਸੀ. ਏ. ਦੇ ਨਾਲ਼-ਨਾਲ਼ ਐੱਮ. ਐੱਸ. ਸੀ. ਆਈ. ਟੀ. ਅਤੇ ਬੀ. ਸੀ. ਏ. ਕੋਰਸ ਵੀ ਚਲਾਏ ਜਾ ਰਹੇ ਹਨ ਅਤੇ ਕਾਲਜ ਵਿੱਚ ਦੋ ਹਾਈਟੈੱਕ ਕੰਪਿਉਟਰ ਲੈਬਸ ਦਾ ਵੀ ਖਾਸ ਪ੍ਰਬੰਧ ਹੈ। ਇਸ ਦੌਰਾਨ ਨਵੇਂ ਸੈਸ਼ਨ ਲਈ ਦਾਖਲੇ ਸ਼ੁਰੂ ਹਨ। ਵਿਦਿਆਰਥੀ ਕਾਲਜ ਆ ਕੇ ਦਾਖਲਾ ਕਰਵਾ ਸਕਦੇ ਹਨ। ਇਸਦੇ ਨਾਲ਼ ਹੀ ਐੱਸ. ਸੀ. ਵਿਦਿਆਰਥੀਆਂ ਅਤੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਸਕਾਲਰਸ਼ਿੱਪ ਵੀ ਦਿੱਤੀ ਜਾਂਦੀ ਹੈ। ਇਸ ਮੌਕੇ ਪ੍ਰੋ. ਸੰਦੀਪ ਕੌਰ ਬਡਬਰ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਸੰਦੀਪ ਕੌਰ ਸਹੋਤਾ, ਪ੍ਰੋ. ਸ਼ਮਸ਼ੇਰ ਸਿੰਘ ਅਤੇ ਸਮੂਹ ਸਟਾਫ਼ ਮੌਜੂਦ ਸੀ।


