

ਰਜਿੰਦਰ ਗੌਤਮ ਨੂੰ ਯੂਪੀ ਦਾ ਇੰਚਾਰਜ ਬਣਾਉਣਾ ਕਾਂਗਰਸ ਦੀ ਮਜ਼ਬੂਤੀ ਵੱਲ ਅਹਿਮ ਕਦਮ: ਬੀਬੀ ਸੁਰਿੰਦਰ ਕੌਰ ਬਾਲੀਆ
ਭਦੌੜ(ਹਿਮਾਂਸ਼ੂ ਗੋਇਲ)
ਕੁਲ ਹਿੰਦ ਕਾਂਗਰਸ ਪਾਰਟੀ ਦੇ ਐੱਸਸੀ ਵਿਭਾਗ ਦੇ ਚੇਅਰਮੈਨ ਰਜਿੰਦਰ ਗੌਤਮ ਨੂੰ ਪਾਰਟੀ ਹਾਈਕਮਾਂਡ ਵੱਲੋਂ ਉੱਤਰ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਵਿਧਾਨ ਸਭਾ ਹਲਕਾ ਭਦੌੜ ਦੀ ਸੀਨੀਅਰ ਕਾਂਗਰਸੀ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਬੀਬੀ ਸੁਰਿੰਦਰ ਕੌਰ ਬਾਲੀਆ ਨੇ ਕਿਹਾ ਕਿ ਰਜਿੰਦਰ ਗੌਤਮ ਪਾਰਟੀ ਦੇ ਇੱਕ ਵਫ਼ਾਦਾਰ, ਮਿਹਨਤੀ ਅਤੇ ਸੁਲਝੇ ਹੋਏ ਨੇਤਾ ਹਨ, ਜੋ ਹਮੇਸ਼ਾ ਸਭ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿੱਥੇ ਵੀ ਰਜਿੰਦਰ ਗੌਤਮ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉੱਥੇ ਉਨ੍ਹਾਂ ਨੇ ਆਪਣੀ ਯੋਗਤਾ, ਸੰਗਠਨਾਤਮਕ ਸਮਰੱਥਾ ਅਤੇ ਲਗਨ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉੱਤਰ ਪ੍ਰਦੇਸ਼ ਵਰਗੇ ਅਹਿਮ ਸੂਬੇ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਰਜਿੰਦਰ ਗੌਤਮ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਇਹ ਫ਼ੈਸਲਾ ਦੂਰਅੰਦੇਸ਼ੀ ਵਾਲਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।
ਅੰਤ ਵਿੱਚ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਰਜਿੰਦਰ ਗੌਤਮ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।


