

ਪੋਲੀਓ ਦਿਵਸ ਮੌਕੇ ਬੂਥ ਨੰਬਰ 78 ਸਮੇਤ ਵੱਖ-ਵੱਖ ਬੂਥਾਂ ‘ਤੇ ਨੰਨ੍ਹੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਦੀਆਂ ਬੂੰਦਾਂ
ਧਨੌਲਾ, 28 ਜੂਨ (ਹਿਮਾਂਸ਼ੂ ਗੋਇਲ):ਪੋਲੀਓ ਮੁਕਤ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੋਲੀਓ ਦਿਵਸ ਮੌਕੇ ਬੂਥ ਨੰਬਰ 78 ਸਮੇਤ ਵੱਖ-ਵੱਖ ਬੂਥਾਂ ‘ਤੇ ਵਿਸ਼ੇਸ਼ ਪੋਲੀਓ ਕੈਂਪ ਲਗਾਏ ਗਏ। ਇਸ ਦੌਰਾਨ ਜਨਮ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਜੀਵਨ ਰੱਖਿਅਕ ਬੂੰਦਾਂ ਪਿਲਾਈਆਂ ਗਈਆਂ।
ਇਸ ਮੌਕੇ ਹੈੱਡ ਮੈਡਮ ਇੰਦਰਜੀਤ ਕੌਰ, ਏ.ਐਨ.ਐਮ. ਸਰਬਜੀਤ ਕੌਰ, ਆਸ਼ਾ ਵਰਕਰ ਨਰਿੰਦਰ ਕੌਰ ਅਤੇ ਚਰਨਜੀਤ ਕੌਰ ਨੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦੇ ਨਾਲ-ਨਾਲ ਮਾਪਿਆਂ ਨੂੰ ਵੀ ਜਾਗਰੂਕ ਕੀਤਾ ਕਿ ਉਹ ਹਰ ਪੋਲੀਓ ਮੁਹਿੰਮ ਦੌਰਾਨ ਆਪਣੇ ਬੱਚਿਆਂ ਨੂੰ ਬੂੰਦਾਂ ਜ਼ਰੂਰ ਪਿਲਾਉਣ।
ਕੈਂਪ ਵਿੱਚ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਅਤੇ ਪ੍ਰਭਦੀਪ ਕੌਰ ਨੇ ਵੀ ਸਰਗਰਮ ਸਹਿਯੋਗ ਦਿੱਤਾ। ਇਸ ਦੌਰਾਨ ਚਾਹਤ, ਯੂਵਰਜ ਸਮੇਤ ਹੋਰ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪੋਲੀਓ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਸਮੇਂ-ਸਮੇਂ ‘ਤੇ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਹਰ ਪੋਲੀਓ ਰਾਊਂਡ ਵਿੱਚ ਆਪਣੇ ਬੱਚਿਆਂ ਨੂੰ ਬੂਥਾਂ ‘ਤੇ ਲੈ ਕੇ ਆਉਣ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ।


