

ਰਾਮਲੀਲਾ ਕਲੱਬ ਧਨੌਲਾ ਵੱਲੋਂ ਨਵ-ਨਿਯੁਕਤ ਨਗਰ ਕੌਂਸਲ ਪ੍ਰਧਾਨ ਧਰਮਿੰਦਰ ਸਿੰਘ ਧੰਨਾ ਦਾ ਸਨਮਾਨ
ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਾਂਗਾ: ਧਰਮਿੰਦਰ ਧੰਨਾ
ਧਨੌਲਾ (ਹਿਮਾਂਸ਼ੂ ਗੋਇਲ)
ਰਾਮਲੀਲਾ ਕਲੱਬ ਧਨੌਲਾ ਵੱਲੋਂ ਕਲੱਬ ਪ੍ਰਧਾਨ ਸ਼੍ਰੀ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਧਨੌਲਾ ਦੇ ਨਵ-ਨਿਯੁਕਤ ਪ੍ਰਧਾਨ ਧਰਮਿੰਦਰ ਸਿੰਘ ਧੰਨਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਹਿਨਾ ਕੇ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਗਈ।
ਕਲੱਬ ਅਹੁਦੇਦਾਰਾਂ ਨੇ ਕਿਹਾ ਕਿ ਧਰਮਿੰਦਰ ਸਿੰਘ ਧੰਨਾ ਦੇ ਨਗਰ ਕੌਂਸਲ ਪ੍ਰਧਾਨ ਬਣਨ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਧਨੌਲਾ ਸ਼ਹਿਰ ਵਿੱਚ ਵਿਕਾਸ, ਸਫ਼ਾਈ ਪ੍ਰਬੰਧ ਅਤੇ ਲੋਕ ਸੁਵਿਧਾਵਾਂ ਦੇ ਖੇਤਰ ਵਿੱਚ ਖਾਸ ਸੁਧਾਰ ਵੇਖਣ ਨੂੰ ਮਿਲੇਗਾ।
ਇਸ ਮੌਕੇ ਧਰਮਿੰਦਰ ਸਿੰਘ ਧੰਨਾ ਨੇ ਰਾਮਲੀਲਾ ਕਲੱਬ ਧਨੌਲਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਰਾਹੀਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਰਾਮਲੀਲਾ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


