filter: 0; fileterIntensity: 0.000000; filterMask: 0; captureOrientation: 0; shaking: 0.183290; highlight: 0; algolist: 0; multi-frame: 1; brp_mask: 0; brp_del_th: 0.0000,0.0000; brp_del_sen: 0.0000,0.0000; delta:1; bokeh:1; ispap:1; papproctime: 2026:09:02 12:15:11; module: photo;hw-remosaic: false;touch: (-1.0, -1.0);sceneMode: 8;cct_value: 0;AI_Scene: (0, 0);aec_lux: 170.0;aec_lux_index: 0;albedo: ;confidence: ;motionLevel: -1;weatherinfo: null;temperature: 39;zeissColor: bright;



ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਮਨਿੰਦਰ ਸਿੰਘ ਨੇ ਬਾਕਸਿੰਗ ‘ਚ ਗੱਡੇ ਝੰਡੇ; ਜ਼ਿਲ੍ਹਾ ਪੱਧਰ ‘ਤੇ ਜਿੱਤਿਆ ਗੋਲਡ ਮੈਡਲ, ਸਟੇਟ ਲਈ ਚੋਣ
ਬਰਨਾਲ਼ਾ (ਹਿਮਾਂਸ਼ੂ ਗੋਇਲ)
ਨਾਮਵਰ ਵਿੱਦਿਅਕ ਅਦਾਰੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਦੇ ਹੋਣਹਾਰ ਖਿਡਾਰੀ ਮਨਿੰਦਰ ਸਿੰਘ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ (ਸੋਨ ਤਗਮਾ) ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਮਨਿੰਦਰ ਸਿੰਘ ਦੀ ਚੋਣ ਆਗਾਮੀ ਸਟੇਟ ਲੈਵਲ (ਰਾਜ ਪੱਧਰੀ) ਬਾਕਸਿੰਗ ਮੁਕਾਬਲਿਆਂ ਲਈ ਹੋ ਗਈ ਹੈ, ਜਿੱਥੇ ਉਹ ਜ਼ਿਲ੍ਹਾ ਬਰਨਾਲਾ ਦੀ ਨੁਮਾਇੰਦਗੀ ਕਰੇਗਾ। ਮੁਕਾਬਲਿਆਂ ਦੌਰਾਨ ਮਨਿੰਦਰ ਸਿੰਘ ਨੇ ਬਿਹਤਰੀਨ ਖੇਡ ਤਕਨੀਕ ਅਤੇ ਮੁੱਕੇਬਾਜ਼ੀ ਦੇ ਜੌਹਰ ਦਿਖਾਉਂਦੇ ਹੋਏ ਆਪਣੇ ਵਿਰੋਧੀ ਖਿਡਾਰੀਆਂ ਨੂੰ ਮਾਤ ਦੇ ਕੇ ਇਹ ਮੁਕਾਮ ਹਾਸਿਲ ਕੀਤਾ। ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਐੱਮ.ਡੀ. ਮਹੰਤ ਰਣਪ੍ਰੀਤ ਸਿੰਘ ਜੀ ਅਤੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਜੇਤੂ ਖਿਡਾਰੀ, ਉਸ ਦੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹੂਲਤਾਂ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਮਨਿੰਦਰ ਸਿੰਘ ਸਟੇਟ ਲੈਵਲ ‘ਤੇ ਵੀ ਮੈਡਲ ਜਿੱਤ ਕੇ ਸਕੂਲ ਅਤੇ ਬਰਨਾਲਾ ਜ਼ਿਲ੍ਹੇ ਦਾ ਨਾਂ ਦੇਸ਼ ਭਰ ਵਿੱਚ ਚਮਕਾਏਗਾ। ਇਸ ਮੌਕੇ ਸਕੂਲ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਮੂਹ ਸਪੋਰਟਸ ਸਟਾਫ ਅਤੇ ਵਿਦਿਆਰਥੀ ਹਾਜਰ ਸਨ।


