
ਦੋ ਜੂਨ ਨੂੰ ਬਰਨਾਲਾ ਵਿਖੇ ਹੋਣ ਵਾਲੀ ਸੰਵਿਧਾਨ ਰੈਲੀ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
ਬਰਨਾਲਾ, 25 ਮਈ (ਬਲਵਿੰਦਰ ਆਜ਼ਾਦ):– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਬਰਨਾਲਾ ਵਿਖੇ ਦੋ ਜੂਨ ਨੂੰ ਕੀਤੀ ਜਾਣ ਵਾਲੀ ਸੰਵਿਧਾਨ ਬਚਾਓ ਰੈਲੀ ਨੂੰ ਲੈ ਕੇ ਪਿੰਡ ਮਹਿਤਾ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਕੌਰ ਬਾਲੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਡਰਾਮੇ ਤੋਂ ਸਿਵਾਏ ਕੁਝ ਨਹੀਂ ਕਿਉਂਕਿ ਇਹ ਪਾਰਟੀ ਸੂਬੇ ਅੰਦਰ ਆਪਣਾ ਵਿਸ਼ਵਾਸ ਗਵਾ ਚੁੱਕੀ ਹੈ ਅਤੇ ਪੰਜਾਬ ਦੀ ਜਨਤਾ ਨੂੰ ਕਥਿਤ ਤੌਰ ‘ਤੇ ਮੂਰਖ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
ਉਹਨਾਂ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕਿਸਾਨ ਸਮੇਤ ਹਰ ਵਰਗ ਦੁਖੀ ਹੈ, ਬੇਰੁਜ਼ਗਾਰ ਰੁਜ਼ਗਾਰ ਮੰਗਦੇ ਹਨ ਤਾਂ ਉਹਨਾਂ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ, ਹੱਕੀ ਮੰਗਾਂ ਮੰਗਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਦੂਸਰੇ ਪਾਸੇ ਸਰਕਾਰ ਦੇ ਵਿਧਾਇਕਾਂ ਨੇ ਵੀ ਆਪੋ ਆਪਣੇ ਹਲਕਿਆਂ ਦੇ ਦੌਰੇ ਸੀਮਤ ਕਰਨ ਰੱਖੇ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰ ਪੰਜਾਬ ਵਿੱਚੋਂ ਹੌਲੀ ਹੌਲੀ ਆਪਣਾ ਵਜੂਦ ਗਵਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਸਰਕਾਰ ਨੂੰ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਨਿਭਾ ਨਹੀਂ ਸਕੀ ਜਿਸ ਕਾਰਨ ਪੰਜਾਬ ਦੀ ਜਨਤਾ ਦਾ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਦੀ ਜਨਤਾ ਮੁੜ ਪੰਜਾਬ ਦੀ ਖੁਸ਼ਹਾਲੀ ਅਤੇ ਬਿਹਤਰੀ ਲਈ ਸੂਬਿਆਂ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੀ ਹੈ। ਇਸ ਮੌਕੇ ਉਹਨਾਂ ਜਨਤਾ ਨੂੰ ਅਪੀਲ ਕਰਦੇ ਆ ਗਿਆ ਕਿ ਉਹ ਦੋ ਜੂਨ ਬਰਨਾਲਾ ਅਨਾਜ ਮੰਡੀ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਇਸ ਉਪਰੰਤ ਉਹਨਾਂ ਪਿੰਡ ਰੂੜੇਕੇ ਤੋਂ ਇਲਾਵਾ ਹੋਰ ਵੀ ਪਿੰਡਾਂ ਦਾ ਦੌਰਾ ਕੀਤਾ ਇਸ ਮੌਕੇ ਉਹਨਾਂ ਨਾਲ ਸੁਖਵਿੰਦਰ ਸਿੰਘ ਮਹਿਤਾ, ਨਛੱਤਰ ਸਿੰਘ, ਗੁਰਮੀਤ ਕੌਰ ਅਤੇ ਸਰਬਜੀਤ ਕੌਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।