
ਕਿਹਾ, ਪਿੰਡ – ਪਿੰਡ ਬਣਾਏ ਜਾ ਰਹੇ ਹਨ ਖੇਡ ਮੈਦਾਨ
ਨਸ਼ਾ ਮੁਕਤੀ ਪ੍ਰੋਗਰਾਮਾਂ ਨੂੰ ਕੀਤਾ ਸੰਬੋਧਨ
ਬਰਨਾਲ਼ਾ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਰੂੜੇਕੇ ਕਲਾਂ, ਬਦਰਾ, ਅਸਪਾਲ ਕਲਾਂ, ਤਾਜੋਕੇ, ਦਰਾਕਾ ਵਿੱਚ ਨਸ਼ਾ ਮੁਕਤੀ ਪ੍ਰੋਗਰਾਮ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਦੀ ਗੰਭੀਰ ਸਮੱਸਿਆ ਜਿਹੜੀ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ। ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।
ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਮੁਹਿੰਮ ਵਿੱਢੀ ਗਈ ਹੈ ਤੇ ਅਸੀਂ ਸਾਰੇ ਏਥੇ ਇਕਠੇ ਹੋਏ ਹਨ ਤਾਂ ਜੋ ਅਸੀਂ ਸੁਨੇਹਾ ਦੇ ਸਕੀਏ ਕਿ ਆਪ ਵੀ ਨਸ਼ਿਆਂ ਤੋਂ ਦੂਰ ਰਹਾਂਗੇ ਅਤੇ ਆਪਣੇ ਪਰਿਵਾਰ ਅਤੇ ਆਸ ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਾਂਗੇ।
ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ ਰਾਹੀਂ ਨਸ਼ੇ ਦੇ ਤਸਕਰਾਂ ਦੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੀ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।
ਓਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ, ਇਸ ਲਈ ਪਿੰਡ ਪਿੰਡ ਖੇਡ ਮੈਦਾਨ ਬਣਾਏ ਜਾ ਰਹੇ ਹਨ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਵਿਦਿਆਰਥੀ, ਨੌਜਵਾਨ ਪਰਿਵਾਰ, ਸੂਬੇ, ਦੇਸ਼ ਦਾ ਭਵਿੱਖ ਹੁੰਦੇ ਹਨ, ਇਹ ਭਵਿਖ ਤਾਂ ਹੀ ਰੌਸ਼ਨ ਹੋਵੇਗਾ ਜੇਕਰ ਤੁਸੀਂ ਤੰਦੁਰਸਤ ਹੋਵੋਗੇ ਅਤੇ ਖੇਡਾਂ ਨਾਲ ਜੁੜੇ ਹੋਵੋਗੇ। ਇਸ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਸ਼ਹਿਰਾਂ ਵਿੱਚ ਖੇਡ ਮੈਦਾਨ ਅਤੇ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਹਨੇਕੇ ਅਤੇ ਵੱਖ ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਮੋਹਤਬਰ ਹਾਜ਼ਰ ਸਨ।