
ਬਰਨਾਲਾ:ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ਅਤੇ ਸਕੂਲਾਂ ‘ਚ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਦੇ ਨਸ਼ਾ ਛਡਾਊ ਕੇਂਦਰ ਵਿਖੇ ਡਾ. ਤਪਿੰਦਰਜੋਤ ਕੌਂਸ਼ਲ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ “ਸਾਨੂੰ ਭੋਜਨ ਦੀ ਲੋੜ ਹੈ , ਤੰਬਾਕੂ ਦੀ ਨਹੀਂ“ ਵਿਸੇ਼ ਸਬੰਧੀ ਚਰਚਾ ਕੀਤੀ ਗਿਆ। ਉਨ੍ਹਾਂ ਦੱਸਿਆ ਕਿ ਤੰਬਾਕੂ ਪਦਾਰਥਾਂ ਵਿੱਚ ਬਹੁਤ ਸਾਰੇ ਜ਼ਹਿਰੀਲੇ ਅਤੇ ਰਸਾਇਣਕ ਤੱਤ ਹੁੰਦੇ ਹਨ ਜਿਨ੍ਹਾਂ ਨਾਲ ਸਾਡੇ ਸਰੀਰ ਨੂੰ ਬਿਮਾਰੀਆਂ ਹੁੰਦੀਆਂ ਹਨ।
ਡਾ. ਗਗਨਦੀਪ ਸਿੰਘ ਸੇਖੋਂ ਮਾਨਸਿਕ ਰੋਗਾਂ ਦੇ ਮਾਹਿਰ, ਡਾ. ਵੰਦਨਾ ਭਾਂਬਰੀ ਜ਼ਿਲ੍ਹਾ ਡੈਂਟਲ ਅਫਸਰ, ਡਾ. ਅਮ੍ਰਿਤਪਾਲ ਕੌਰ ਦੰਦਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਦੱਸਿਆ ਗਿਆ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ ਅਤੇ ਛਾਤੀ ਦਾ ਕੈਂਸਰ, ਸਾਹ ਦੀਆਂ ਬਿਮਾਰੀਆਂ, ਟੀ.ਬੀ. ਰੋਗ, ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਹੋ ਜਾਂਦੀਆਂ ਹਨ। ਸੁਰਿੰਦਰ ਸਿੰਘ, ਗੁਰਮੇਲ ਸਿੰਘ ਢਿੱਲੋਂ ਹੈਲਥ ਇੰਸਪੈਕਟਰ, ਗੁਰਪ੍ਰੀਤ ਸਿੰਘ ਸਹਿਣਾ, ਗਣੇਸ ਦੱਤ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਕੂਲ, ਕਾਲਜ , ਸਿਹਤ ਸੰਸਥਾਵਾਂ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਗਿਆ। ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਸੁਖਵਿੰਦਰ ਸਿੰਘ ਕਾਊਂਸਲਰ ਵੱਲੋਂ ਤੰਬਾਕੂ ਕੰਟਰੋਲ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਹੁੰ ਵੀ ਚੁਕਾਈ ਗਈ ਅਤੇ ਪੈਂਫਲੈਟਸ, ਪੋਸਟਰ ਅਤੇ ਪ੍ਰੈਸ ਕਵਰੇਜ ਰਾਂਹੀ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।