
ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ, ਧਾਰਮਿਕ, ਸੀਨੀਅਰ ਸਿਟੀਜਨ ਅਤੇ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ
ਸੰਗਰੂਰ (ਬਲਵਿੰਦਰ ਆਜ਼ਾਦ) ਸਥਨਕ ਜਿਲ੍ਹਾ ਪੈਨਸ਼ਨਰ ਭਵਨ ਵਿਖੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਇੱਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਓ.ਪੀ. ਖਿੱਪਲ, ਕਿਸ਼ੋਰੀ ਲਾਲ, ਮੁੱਖ ਸਲਾਹਕਾਰ ਆਰ. ਐਲ. ਪਾਂਧੀ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ ਅਤੇ ਰਜਿੰਦਰ ਸਿੰਘ ਚੰਗਾਲ ਨੇ ਕੀਤੀ।ਇਸ ਮੌਕੇ ਮਾਸਟਰ ਰਾਮਸਰੂਪ ਅਲੀਸ਼ੇਰ ਜੀ ਦੀ ਵੱਡੀ ਭੈਣ ਵਿਦਿਆ ਦੇਵੀ ਜੀ, ਜੋ ਕਿ 91 ਸਾਲਾਂ ਦੀ ਸਨ, ਨੂੰ ਉਨ੍ਹਾਂ ਦੇ ਸਦੀਵੀਂ ਵਿਛੋੜੇ ‘ਤੇ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਦਾ ਨਿਵਾਸ ਰਾਮਸਰੂਪ ਜੀ ਦੇ ਘਰ ਵਿਖੇ ਹੀ ਸੀ ਅਤੇ ਉਹ ਅਮਿਤ ਅਲੀਸ਼ੇਰ ਦੀ ਭੂਆ ਜੀ ਸਨ। ਸ਼ੋਕ ਸਭਾ ਦੌਰਾਨ ਦੋ ਮਿੰਟ ਮੌਨ ਰੱਖ ਕੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।ਅੱਜ ਉਭਾਵਾਲ ਰੋਡ ਸਥਿਤ ਸਥਾਨਕ ਸਮਸ਼ਾਨ ਘਾਟ ਵਿਖੇ ਉਨ੍ਹਾਂ ਦੇ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰੀ। ਉਨ੍ਹਾਂ ਵਿੱਚ ਰਾਜਨੀਤਿਕ, ਸਮਾਜਿਕ, ਧਾਰਮਿਕ ਆਗੂਆਂ ਤੋਂ ਇਲਾਵਾ ਸੀਨੀਅਰ ਸਿਟੀਜਨ, ਪੈਨਸ਼ਨਰ, ਰਿਸ਼ਤੇਦਾਰ, ਦੋਸਤ ਅਤੇ ਪਿੰਡ ਅਲੀਸ਼ੇਰ ਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀ ਸ਼ਾਮਲ ਸਨ।ਉਹਨਾਂ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਪਰਿਵਾਰਿਕ ਮੈਂਬਰ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ, ਵਿੱਤ ਸਕੱਤਰ ਸ਼ਕਤੀ ਮਿੱਤਲ, ਮੀਤ ਪ੍ਰਧਾਨ ਸੁਧੀਰ ਵਾਲੀਆ, ਨੈਸ਼ਨਲ ਅਵਾਰਡੀ ਮਾਸਟਰ ਸਤਦੇਵ ਸ਼ਰਮਾ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਜਨਰਲ ਸਕੱਤਰ ਦਰਸ਼ਨ ਸਿੰਘ ਨੋਰਥ, ਸੀਨੀਅਰ ਮੀਤ ਪ੍ਰਧਾਨ ਆਰ. ਐਲ. ਪਾਂਧੀ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਯੂਨਿਟ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵੀਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਗੁਰਦੇਵ ਸਿੰਘ ਭੂਲਰ, ਸ੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਜਸਪਾਲ ਸ਼ਰਮਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਸ਼ਿਵ ਭੋਲੇ ਯਾਤਰਾ ਮੰਡਲੀ ਦੇ ਪ੍ਰਧਾਨ ਗੋਬਿੰਦਰ ਸ਼ਰਮਾ, ਪ੍ਰਾਚੀਨ ਸ਼ਿਵ ਮੰਦਰ ਲਹਿਰਾ ਗਾਗਾ ਦੇ ਪ੍ਰਧਾਨ ਰਜਿੰਦਰ ਗੋਇਲ, ਓ.ਪੀ. ਖਿੱਪਲ, ਅਨੀਕੇਤ ਭਲਾਈ ਸੰਸਥਾ ਦੇ ਪ੍ਰਧਾਨ ਮਹਾਸਾ ਬਰਿੰਦਰ, ਜਨਰਲ ਸਕੱਤਰ ਓ.ਪੀ. ਅਰੋੜਾ ਆਦਿ ਨੇ ਹਾਜ਼ਰੀ ਭਰੀ। ਮਹਰੂਮ ਵਿਦਿਆ ਦੇਵੀ ਜੀ ਆਪਣੇ ਪਿੱਛੇ ਇੱਕ ਬੇਟੀ, ਦਾਮਾਦ ਅਤੇ ਦੋਹਤੀ ਛੱਡ ਗਏ ਹਨ।