
ਆਪਣੀ ਇੱਛਾ ਅਨੁਸਾਰ ਬਾਲ ਭਲਾਈ ਕਮੇਟੀ ਨੂੰ ਸੌਂਪਿਆ ਜਾ ਸਕਦਾ ਹੈ ਬੱਚਾ
ਬਰਨਾਲਾ, 8 ਜੁਲਾਈ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਦੀ ਧਾਰਾ 35 ਸਬੰਧੀ ਬੱਚਿਆਂ ਨੂੰ ਸਰੰਡਰ ਕਰਨ ਵਾਸਤੇ ਮਾਪੇ ਆਪਣੀ ਇੱਛਾ ਅਨੁਸਾਰ ਬਾਲ ਭਲਾਈ ਕਮੇਟੀ ਕੋਲ ਹਾਜ਼ਰ ਹੋ ਕੇ ਸਰੰਡਰ ਡੀਡ ਰਾਹੀਂ ਬੱਚਾ ਬਾਲ ਭਲਾਈ ਕਮੇਟੀ ਨੂੰ ਸੌਂਪ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਈ ਵਾਰ ਨਵ-ਜਨਮੇਂ ਬੱਚਿਆਂ ਨੂੰ ਨਾਲਿਆਂ, ਝਾੜੀਆਂ, ਖਾਲੀ ਪਲਾਟਾਂ ਵਿੱਚ ਸੁੱਟਣ ਦੀਆਂ ਘਟਨਾਵਾਂ ਸੁਣਨ ਤੇ ਪੜ੍ਹਨ ਵਿਚ ਆਉਂਦੀਆਂ ਹਨ। ਅਜਿਹਾ ਅਕਸਰ ਉਨ੍ਹਾਂ ਮਾਪਿਆਂ ਵਲੋਂ ਕੀਤਾ ਜਾਂਦਾ ਹੈ ਜਿਨ੍ਹਾਂ ਦੇ ਅਣਚਾਹੀ ਸੰਤਾਨ ਪੈਦਾ ਹੋਵੇ ਜਾਂ ਉਹ ਬੱਚਿਆਂ ਨੂੰ ਪਾਲਣ ਤੋਂ ਅਸਮਰੱਥ ਹੋਣ। ਪੁਲਿਸ ਵੱਲੋਂ ਕਈ ਵਾਰ ਅਜਿਹੇ ਬੱਚਿਆਂ ਦੇ ਮਾਪਿਆਂ ਦੀ ਪਛਾਣ ਕਰਕੇ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਆਰਥਿਕ ਮਜਬੂਰੀ ਕਰਕੇ ਵੀ ਉਨ੍ਹਾਂ ਵੱਲੋਂ ਆਪਣੇ ਅਣਚਾਹੇ ਬੱਚੇ ਨੂੰ ਨਕਾਰ ਦਿੱਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਵਿਚ ਕਮਿਸ਼ਨ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਦੀ ਧਾਰਾ 35 ਸਬੰਧੀ ਬੱਚਿਆਂ ਨੂੰ ਸਰੰਡਰ ਕਰਨ ਵਾਸਤ