
ਅਧਿਆਪਕ ਲਖਵੀਰ ਸਿੰਘ ਸਨਮਾਨਿਤ
ਅਮਰਗੜ੍ਹ,17 ਅਗਸਤ (ਵਤਨ ਬਾਠ)-ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਦੀ ਗੁਣਵੱਤਾ ਨੂੰ ਸੁਧਾਰਨ ਲਈ ਚਲਾਏ ਜਾ ਰਹੇ ਪ੍ਰੋਗਰਾਮ ‘ਮਿਸ਼ਨ ਸਮਰੱਥ’ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ ਨੇ ਅਕਾਦਮਿਕ ਪੱਖ ਕੈਟਾਗਰੀ ਦੀ ਜ਼ਿਲ੍ਹਾ ਮਲੇਰਕੋਟਲਾ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਇਸ ਉਪਲੱਬਧੀ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਮੋਹਾਲੀ ਵਿਖੇ ਸਕੂਲ ਅਧਿਆਪਕ ਲਖਵੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਗੱਲਬਾਤ ਕਰਦਿਆਂ ਅਧਿਆਪਕ ਲਖਵੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਸਕੂਲ ਨੂੰ ਹਰ ਪੱਖ ਤੋਂ ਅੱਗੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਹੋਰ ਵੀ ਮਿਹਨਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕੋ-ਆਰਡੀਨੇਟਰ ਮੁਹੰਮਦ ਸਫੀਕ ਅਤੇ ਬਲਾਕ ਕੋ-ਆਰਡੀਨੇਟਰ ਚਰਨਜੀਤ ਸਿੰਘ ਵੀ ਹਾਜ਼ਰ ਸਨ।