
ਬਰਨਾਲਾ(ਬਲਵਿੰਦਰ ਅਜ਼ਾਦ)ਸਥਾਨਕ ਨਹਿਰੂ ਚੌਂਕ ਨੇੜੇ ਰੇਲਵੇ ਸਟੇਸ਼ਨ ਬਰਨਾਲਾ ਸਥਿਤ ਬਣੇ ਭਗਵਾਨ ਸ਼੍ਰੀ ਸ਼ੰਕਰ ਜੀ ਦੇ ਪ੍ਰਾਚੀਨ ਮੰਦਰ ਵਿੱਚ ਅੱਜ ਸ਼੍ਰੀ ਗਣਪਤੀ ਮਹਾਰਾਜ ਦੀ ਸ਼ੋਭਾ ਯਾਤਰਾ ਸਾਹਿਬ ਦੇ ਸਮੁੱਚੇ ਧਰਮ ਪ੍ਰੇਮੀਆਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ ਇਸ ਮੌਕੇ ਸ ਇਸ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਸ਼ਿਵ ਮੰਦਿਰ ਪਹੁੰਚੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਪਹਿਲਾ ਤਾਂ ਮੰਦਰ ਵਿੱਚ ਸਥਿਤ ਸ਼ਿਵਲਿੰਗ ਉਪਰ ਜਲ ਅਰਪਣ ਕੀਤਾ ਉਸ ਸ੍ਰੀ ਗਣੇਸ਼ ਜੀ ਮਹਾਰਾਜ ਦੀ ਪੂਜਾ ਅਰਚਨਾ ਪੂਰੀ ਸ਼ਰਧਾ ਅਤੇ ਵਿਧੀ ਵਿਧਾਨ ਮੁਤਾਬਕ ਕੀਤੀ ਗਈ ਇਸ ਸ਼ੋਭਾ ਯਾਤਰਾ ਨੂੰ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਵੱਲੋਂ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਇਸ ਮੌਕੇ ਢਿੱਲੋਂ ਨੇ ਖੁਦ ਸ਼੍ਰੀ ਗਣੇਸ਼ ਮਹਾਰਾਜ ਜੀ ਦੀ ਮੂਰਤੀ ਆਪਣੇ ਹੱਥ ਵਿੱਚ ਫੜ ਕੇ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਬੋਲਦਿਆਂ ਕਾਲਾ ਢਿੱਲੋ ਨੇ ਕਿਹਾ ਕਿ ਸਾਨੂੰ ਹਰ ਇੱਕ ਧਰਮ ਅਤੇ ਪਰਬ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਆਤਮਿਕ ਸ਼ਾਂਤੀ ਮਿਲਦੀ ਹੈ ਉੱਥੇ ਹੀ ਭਾਈਚਾਰਕ ਸਾਂਝ ਵੀ ਵੱਧਦੀ ਹੈ ਇਸ ਮੌਕੇ ਉਹਨਾਂ ਨਾਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਗਿਰਧਰ ਮਿੱਤਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਗਣੇਸ਼ ਭਗਤ ਵੀ ਹਾਜ਼ਰ ਸਨ