
ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਮੁਲਤਵੀ
ਬਰਨਾਲਾ(ਹਿਮਾਂਸ਼ੂ ਗੋਇਲ)
ਸੂਬੇ ‘ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਭਾਸ਼ਾ ਵਿਭਾਗ ਪੰਜਾਬ ਵੱਲੋਂ 29 ਅਗਸਤ 2025 ਦਿਨ ਸ਼ੁੱਕਰਵਾਰ ਨੂੰ ਕਰਵਾਏ ਜਾਣ ਵਾਲੇ ਕਾਲਜਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਹਾਲ ਦੀ ਘੜੀ ਮੁਲਤਵੀ ਕੀਤੇ ਜਾਂਦੇ ਹਨ।
ਇਸ ਸਬੰਧੀ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰਨ ਅਤੇ ਹੜ੍ਹਾਂ ਦੀ ਬਦੌਲਤ ਆਵਾਜਾਈ ਪ੍ਰਭਾਵਿਤ ਹੋਣ ਕਾਰਨ 29 ਅਗਸਤ ਨੂੰ ਕੁਇਜ਼ ਮੁਕਾਬਲੇ ਕਰਵਾਉਣੇ ਸੰਭਵ ਨਹੀਂ ਹਨ।
ਉਹਨਾਂ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ , ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੇ ਮੱਦੇਨਜ਼ਰ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਹਾਲ ਦੀ ਘੜੀ ਮੁਲਤਵੀ ਕੀਤੇ ਜਾਂਦੇ ਹਨ। ਮੁਕਾਬਲਿਆਂ ਦੀਆਂ ਨਵੀਆਂ ਤਾਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਨਵੀਆਂ ਮਿਤੀਆਂ ਅਤੇ ਸਥਾਨ ਬਾਰੇ ਵੱਖਰੇ ਤੌਰ ‘ਤੇ ਸੂਚਨਾ ਜਾਰੀ ਕੀਤੀ ਜਾਵੇਗੀ।