
ਬਰਨਾਲਾ, 28 ਅਗਸਤ(ਹਿਮਾਂਸ਼ੂ ਗੋਇਲ)
ਕਚਹਿਰੀ ਚੌਕ – ਬਾਜਾਖਾਨਾ ਰੋਡ ਫਲਾਈਓਵਰ ਨੂੰ ਆਉਂਦੇ 15 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਸਟੇਟ ਹਾਈਵੇਅ ਅਥਾਰਟੀ ਵੱਲੋਂ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਬੱਸ, ਟਰੱਕ ਅਤੇ ਟਰਾਲੀਆਂ ਵਰਗੇ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਬਰਨਾਲਾ ਪੁਲੀਸ ਨੇ ਪੁਲ ਦੇ ਦੋਵੇਂ ਪਾਸੇ ਬੈਰੀਕੇਡ ਲਾਏ ਹੋਏ ਹਨ। ਭਾਰੀ ਟਰੈਫਿਕ ਨੂੰ ਬਾਜਾਖਾਨਾ ਚੌਕ ਵੱਲ ਮੋੜ ਦਿੱਤਾ ਗਿਆ ਹੈ।