

ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਬਰਨਾਲਾ ਨੂੰ ਪੰਜਾਬ ਦੀ ਸਾਹਿਤਕ ਰਾਜਧਾਨੀ ਦੱਸਿਆ
ਬਰਨਾਲਾ, 11 ਅਕਤੂਬਰ(ਹਿਮਾਂਸ਼ੂ ਗੋਇਲ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ।

ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ‘ਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਜਗ੍ਹਾ ਅਤੇ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਇਰਾਦਾ ਰੱਖਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਨਾ ਕਰਨ ਸਗੋਂ ਨਿਮਰ ਰਹਿੰਦਿਆਂ ਹੋਰ ਸਫ਼ਲ ਬਣਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮਵਿਸ਼ਵਾਸ ਅਤੇ ਸਕਾਰਾਤਮਕ ਪਹੁੰਚ ਹਰ ਕਿਸੇ ਦੀ ਸ਼ਖਸੀਅਤ ਦੇ ਆਮ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਮਾਣ ਜਾਂ ਘਮੰਡ ਨਹੀਂ ਹੋਣਾ ਚਾਹੀਦਾ।ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਨੂੰ ਨਿਖਾਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਆਪਣੇ ਸਰਬਪੱਖੀ ਵਿਕਾਸ ਲਈ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਉਨ੍ਹਾਂ ਦਾ ਇੱਕੋ-ਇੱਕ ਜਨੂੰਨ ਸੀ ਅਤੇ ਉਨ੍ਹਾਂ ਵਿੱਚ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਸੀ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫ਼ਲਤਾ ਦੀ ਇੱਕੋ-ਇੱਕ ਕੁੰਜੀ ਹੈ।
ਬਰਨਾਲਾ ਦੀ ਅਮੀਰ ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹਾ ਭੂਗੋਲਿਕ ਤੌਰ ‘ਤੇ ਛੋਟਾ ਹੋ ਸਕਦਾ ਹੈ ਪਰ ਇਸ ਨੇ ਵੱਡੇ ਪੱਧਰ ‘ਤੇ ਪ੍ਰਸਿੱਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਤ ਰਾਮ ਉਦਾਸੀ, ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ ਅਤੇ ਬਲਵੰਤ ਗਾਰਗੀ, ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ, ਮੇਘ ਰਾਜ ਮਿੱਤਰ ਅਤੇ ਹੋਰ ਉੱਘੀਆਂ ਸਾਹਿਤਕ ਸ਼ਖਸੀਅਤਾਂ ਇਸ ਜ਼ਿਲ੍ਹੇ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਕਾਰਨ ਹੀ ਬਰਨਾਲਾ ਨੂੰ ਲੰਬੇ ਸਮੇਂ ਤੋਂ “ਪੰਜਾਬ ਦੀ ਸਾਹਿਤਕ ਰਾਜਧਾਨੀ” ਵਜੋਂ ਜਾਣਿਆ ਜਾਂਦਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਅਨੇਕਾਂ ਵਿਦਿਆਰਥੀਆਂ, ਜਿਨ੍ਹਾਂ ਨੇ ਵਿਸ਼ਵ ਪੱਧਰ ‘ਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ, ਨੂੰ ਨਿਖਾਰਨ ਵਿੱਚ ਐਸ.ਡੀ. ਕਾਲਜ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਦੇ ਜੀਵਨ ਅਤੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਇਸ ਸੰਸਥਾ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕਾਲਜ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦਿਆਂ ਇਸੇ ਤਰੀਕੇ ਸਮਾਜ ਦੀ ਸੇਵਾ ਕਰਦਾ ਰਹੇਗਾ।
ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ, ਟਰਾਈਡੈਂਟ ਗਰੁੱਪ ਦੇ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ, ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ, ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਹੋਰ ਅਹੁਦੇਦਾਰ ਤੇ ਪਤਵੰਤੇ ਹਾਜ਼ਰ ਸਨ।
__________________हिंदी__________
मुख्यमंत्री ने युवक मेलों के माध्यम से नौजवानों की असीम ऊर्जा को सकारात्मक दिशा में लगाने की वकालत की
राज्य सरकार ने युवाओं के सर्वांगीण विकास के प्रति अपनी प्रतिबद्धता दोहराई
बरनाला को बताया “पंजाब की साहित्यिक राजधानी”
बरनाला:पंजाब के मुख्यमंत्री स भगवंत सिंह मान ने आज कहा कि नौजवानों की अपार ऊर्जा को सकारात्मक दिशा में लगाना समय की आवश्यकता है, ताकि वे देश और राज्य की सामाजिक-आर्थिक तरक्की में समान भागीदार बन सकें।
बरनाला में आयोजित क्षेत्रीय युवक मेले में भागीदारों को संबोधित करते हुए मुख्यमंत्री ने युवाओं से कहा कि वे शहीद भगत सिंह और देश के लिए प्राणों की आहुति देने वाले अन्य क्रांतिकारी नायकों से प्रेरणा लें। उन्होंने कहा कि इन युवा नायकों के आदर्श और बलिदान आज भी नई पीढ़ी के लिए प्रेरणास्त्रोत हैं, जो उन्हें देश की निस्वार्थ सेवा के लिए मार्गदर्शन प्रदान करते हैं। मुख्यमंत्री ने दोहराया कि राज्य सरकार युवाओं के कल्याण के लिए कोई कसर बाकी नहीं छोड़ रही है।
मुख्यमंत्री ने कहा कि जहाँ एक ओर युवाओं को रोज़गार उपलब्ध कराने के लिए अभूतपूर्व कदम उठाए गए हैं, वहीं दूसरी ओर उनकी ऊर्जा को सही दिशा देने के लिए ठोस प्रयास किए जा रहे हैं। उन्होंने उदाहरण देते हुए कहा कि जैसे हवाई अड्डों के रनवे विमान को सुचारू रूप से उड़ान भरने में मदद करते हैं, वैसे ही पंजाब सरकार युवाओं को उनके सपनों को साकार करने के लिए मजबूत मंच प्रदान कर रही है।
मुख्यमंत्री ने जोर देकर कहा कि युवाओं के सपनों को पंख देने के लिए हर संभव प्रयास किए जा रहे हैं और इस नेक कार्य में कोई कोर-कसर नहीं छोड़ी जा रही। उन्होंने युवाओं से कहा कि वे समाज में अपनी पहचान बनाने के लिए निरंतर प्रयासरत रहें और ऊँचाइयों को छूने का लक्ष्य रखें। स मान ने यह भी कहा कि युवाओं को अपनी सफलता पर गर्व अवश्य होना चाहिए, परंतु अहंकार से दूर रहकर और अधिक परिश्रम करने का संकल्प रखना चाहिए। आत्मविश्वास और सकारात्मक सोच व्यक्ति के गुण होने चाहिए, पर इनमें अहंकार या घमंड का स्थान नहीं होना चाहिए।
अपने कॉलेज के दिनों को याद करते हुए मुख्यमंत्री ने कहा कि युवक मेले युवाओं के व्यक्तित्व विकास के उत्कृष्ट मंच होते हैं। उन्होंने बताया कि ऐसे आयोजनों ने उन्हें एक कलाकार के रूप में निखारा और आगे चलकर राजनीतिक जीवन में ऊँचाइयाँ प्राप्त करने में सहायता दी। मुख्यमंत्री ने युवाओं को प्रेरित किया कि वे इन मंचों का उपयोग अपने सर्वांगीण विकास और आत्मविश्वास बढ़ाने के लिए करें।
मुख्यमंत्री ने साझा किया कि उन्होंने अपने कॉलेज के समय में विभिन्न युवक मेलों में भाग लेकर कई ट्रॉफियाँ जीतीं। उन्होंने कहा कि “जीतना मेरा जुनून था”, और हमेशा उनके भीतर जीतने की सकारात्मक सोच बनी रही। श्री मान ने युवाओं से अपील की कि वे जमीन से जुड़े रहें और मेहनत पर भरोसा रखें, क्योंकि यही सफलता की एकमात्र कुंजी है।
बरनाला की समृद्ध साहित्यिक और सांस्कृतिक विरासत पर प्रकाश डालते हुए मुख्यमंत्री ने कहा कि यह जिला भौगोलिक रूप से भले ही छोटा है, परंतु इसका योगदान पंजाब की सांस्कृतिक और साहित्यिक पहचान में अत्यंत बड़ा है। उन्होंने कहा कि संत राम उदासी, राम सरूप अंखी, ओम प्रकाश गासो, बलवंत गार्गी, तथा परजा मंडल आंदोलन के संस्थापक सेवा सिंह ठीकरीवाला, मेघ राज मित्र और अन्य अनेक प्रसिद्ध साहित्यकार इसी जिले से संबंध रखते हैं। मुख्यमंत्री ने कहा कि इन्हीं महान हस्तियों के कारण बरनाला को लंबे समय से “पंजाब की साहित्यिक राजधानी” के रूप में जाना जाता है।
इस अवसर पर मुख्यमंत्री ने एस.डी. कॉलेज के योगदान की भी सराहना की, जिसने अनेक ऐसे विद्यार्थियों को निखारा जिन्होंने विश्व स्तर पर अपनी पहचान बनाई है। उन्होंने कहा कि यह संस्थान पंजाब के युवाओं को गुणवत्तापूर्ण शिक्षा प्रदान कर समाज के उत्थान में महत्वपूर्ण भूमिका निभा रहा है। मुख्यमंत्री ने आशा व्यक्त की कि यह कॉलेज भविष्य में भी इसी समर्पण और उत्साह के साथ समाज सेवा का कार्य करता रहेगा।
इस मौके पर सांसद संगरूर गुरमीत सिंह मीत हेयर, ट्राइडेंट ग्रुप से राजिंदर गुप्ता, विधानसभा विशेषाधिकार समिति के चेयरमैन कुलवंत सिंह पंडोरी, डिप्टी कमिश्नर टी बेनिथ, एसएसपी सरफराज आलम और अन्य मौजूद थे।


