

ਪ੍ਰੇਮ ਅੱਖਾਂ ਦਾ ਹਸਪਤਾਲ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧਨੌਲਾ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਕੈਂਪ
460 ਬੱਚਿਆਂ ਦੀ ਹੋਈ ਜਾਂਚ, ਲੋੜਵੰਦਾਂ ਨੂੰ ਦਿੱਤੀਆਂ ਗਈਆਂ ਮੁਫ਼ਤ ਐਨਕਾਂ
ਬਰਨਾਲਾ, 27 ਅਕਤੂਬਰ (ਹਿਮਾਂਸ਼ੂ ਗੋਇਲ)-ਪ੍ਰੇਮ ਅੱਖਾਂ ਦਾ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਵੱਲੋਂ ਸਿਵਿਲ ਡਿਫੈਂਸ ਬਰਨਾਲਾ ਦੀ ਟੀਮ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧਨੌਲਾ ਵਿਖੇ ਬੱਚਿਆਂ ਲਈ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਕੁੱਲ 460 ਵਿਦਿਆਰਥੀਆਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਜਿਨ੍ਹਾਂ ਬੱਚਿਆਂ ਨੂੰ ਐਨਕ ਦੀ ਲੋੜ ਸੀ, ਉਨ੍ਹਾਂ ਨੂੰ ਹਸਪਤਾਲ ਵੱਲੋਂ ਮੁਫ਼ਤ ਐਨਕਾਂ ਮੁਹਈਆ ਕਰਵਾਈਆਂ ਗਈਆਂ।

ਇਸ ਮੌਕੇ ਸਿਵਿਲ ਡਿਫੈਂਸ ਬਰਨਾਲਾ ਵੱਲੋਂ ਚੀਫ ਵਾਰਡਨ ਸ੍ਰੀ ਮਹਿੰਦਰ ਕਪਿਲ, ਡਿਪਟੀ ਚੀਫ ਵਾਰਡਨ ਸੀ.ਕੇ. ਮਿੱਤਲ, ਪੋਸਟ ਵਾਰਡਨ ਅਸ਼ੋਕ ਕੁਮਾਰ, ਜਗਰਾਜ ਸਿੰਘ ਪੰਡੋਰੀ, ਪ੍ਰਮੋਦ ਕਾਂਸਲ, ਰਜਿੰਦਰ ਕੌਰ ਅਤੇ ਸੈਕਟਰ ਵਾਰਡਨ ਡਾ. ਪੰਪੋਸ਼ ਕੌਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਸਕੂਲ ਪੱਖੋਂ ਪ੍ਰਿੰਸੀਪਲ ਇਨਚਾਰਜ ਸ੍ਰੀਮਤੀ ਹਰਪ੍ਰੀਤ ਕੌਰ, ਸਹਾਇਕ ਪ੍ਰਿੰਸੀਪਲ ਸ੍ਰੀਮਤੀ ਈਸ਼ਰਤ ਭੱਠਲ, ਪਰਿਅੰਕਾ ਸਿੰਗਲਾ, ਸ੍ਰੀਮਤੀ ਰੇਬਤੀ ਬਾਲਾ, ਸ੍ਰੀਮਤੀ ਅਮਨਦੀਪ ਕੌਰ, ਜਗਜੀਤ ਕੌਰ, ਸ੍ਰੀ ਗੁਰਿੰਦਰਜੀਤ ਸਿੰਘ ਅਤੇ ਸ੍ਰੀਮਤੀ ਨਿਸ਼ਾ ਰਾਣੀ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਇਸ ਮੁਹਿੰਮ ਵਿੱਚ ਸਰਗਰਮ ਹਿੱਸਾ ਲਿਆ।
ਪ੍ਰੇਮ ਅੱਖਾਂ ਦਾ ਹਸਪਤਾਲ ਵੱਲੋਂ ਡਾ. ਰੁਪੇਸ਼ ਸਿੰਗਲਾ, ਡਾ. ਸੁਰਜੀਤ ਸੂਰਿਆਵੰਸ਼ੀ ਅਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਦੀ ਵਿਸਤ੍ਰਿਤ ਜਾਂਚ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਖਾਂ ਦੀ ਨਿਯਮਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਬੱਚਿਆਂ ਦੀ ਦ੍ਰਿਸ਼ਟੀ ਨਾਲ ਸੰਬੰਧਿਤ ਸਮੱਸਿਆਵਾਂ ਦਾ ਸਮੇਂ ਸਿਰ ਪਤਾ ਲੱਗ ਸਕੇ ਤੇ ਉਨ੍ਹਾਂ ਦਾ ਇਲਾਜ ਹੋ ਸਕੇ।
ਸਕੂਲ ਪ੍ਰਬੰਧਕਾਂ ਨੇ ਪ੍ਰੇਮ ਅੱਖਾਂ ਦਾ ਹਸਪਤਾਲ ਅਤੇ ਸਿਵਿਲ ਡਿਫੈਂਸ ਬਰਨਾਲਾ ਦੀ ਟੀਮ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਵਿਦਿਆਰਥੀਆਂ ਦੀ ਸਿਹਤ ਦੀ ਸੰਭਾਲ ਵੱਲ ਮਹੱਤਵਪੂਰਨ ਯੋਗਦਾਨ ਪਾਇਆ।


