



ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਆਰਯਾ ਮਹਿਲਾ ਕਾਲਜ ਬਰਨਾਲਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਬਰਨਾਲਾ, 29 ਅਕਤੂਬਰ (ਹਿਮਾਂਸ਼ੂ ਗੋਇਲ): ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਆਰਯਾ ਮਹਿਲਾ ਕਾਲਜ, ਬਰਨਾਲਾ ਦੀਆਂ ਵਿਦਿਆਰਥਣਾਂ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਕੂਲ ਅਤੇ ਕਾਲਜ ਵਿਦਿਆਰਥੀਆਂ ਲਈ ਆਯੋਜਿਤ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਇਹ ਮੁਕਾਬਲੇ 29 ਅਕਤੂਬਰ 2025 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਰਜਿ.), ਸਦਰ ਬਾਜ਼ਾਰ, ਬਰਨਾਲਾ ਵਿੱਚ ਆਯੋਜਿਤ ਕੀਤੇ ਗਏ।
ਕਾਲਜ ਦੀ ਪ੍ਰਿੰਸੀਪਲ ਡਾ. ਸ਼੍ਰੀਮਤੀ ਸੁਸ਼ੀਲਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਿਖਿਤ ਟੈਸਟ ਮੁਕਾਬਲੇ ਵਿੱਚ ਕਾਲਜ ਦੀ ਵਿਦਿਆਰਥਣ ਰਾਜਪ੍ਰੀਤ ਕੌਰ (ਬੀ.ਏ. ਤੀਜਾ ਵਰ੍ਹਾ) ਨੇ ਸੀਨੀਅਰ ਗਰੁੱਪ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਗੁਰਬਾਣੀ ਕੰਠ ਮੁਕਾਬਲੇ ਵਿੱਚ ਕਮਲਦੀਪ ਕੌਰ (ਬੀ.ਏ. ਦੂਜਾ ਵਰ੍ਹਾ) ਨੇ ਦੂਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਡਾ. ਸੁਸ਼ੀਲਾ ਬਾਲਾ ਨੇ ਵਿਜੇਤਾ ਵਿਦਿਆਰਥਣਾਂ, ਟੀਮ ਇੰਚਾਰਜ ਪ੍ਰੋ. (ਸ਼੍ਰੀਮਤੀ) ਅਮਨਦੀਪ ਕੌਰ (ਪੰਜਾਬੀ ਵਿਭਾਗ) ਅਤੇ ਪੂਰੇ ਸਟਾਫ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।ਉਹਨਾਂ ਨੇ ਵਿਦਿਆਰਥਣਾਂ ਦਾ ਹੌਸਲਾ ਵਧਾਉਂਦਿਆਂ ਉਹਨਾਂ ਨੂੰ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।


