



ਮੈਂਬਰ ਐੱਸ.ਸੀ. ਕਮਿਸ਼ਨ ਰੁਪਿੰਦਰ ਸ਼ੀਤਲ ਵਲੋਂ ਰਾਜਾ ਵੜਿੰਗ ਦੀ ਨਿਖੇਧੀ
ਐੱਸ.ਸੀ. ਭਾਈਚਾਰੇ ਦਾ ਅਪਮਾਨ ਕਦੇ ਵੀ ਕਬੂਲ ਨਹੀਂ: ਸ਼ੀਤਲ
ਬਰਨਾਲਾ, 4 ਨਵੰਬਰ (ਹਿਮਾਂਸ਼ੂ ਗੋਇਲ):
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਮਰਹੂਮ ਗ੍ਰਹਿ ਮੰਤਰੀ ਸ਼੍ਰੀ ਬੂਟਾ ਸਿੰਘ ਜੀ ਪ੍ਰਤੀ ਕਥਿਤ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਓਹਨਾ ਨੇ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਸੂ ਮੋਟੋ ਨੋਟਿਸ ਦੇ ਤਹਿਤ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਇਸ ਟਿੱਪਣੀ ਦਾ ਗੰਭੀਰ ਨੋਟਿਸ ਲੈਂਦਿਆਂ 6 ਨਵੰਬਰ 2025 ਨੂੰ ਰਾਜਾ ਵੜਿੰਗ ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਆਦੇਸ਼ ਦਿੱਤੇ ਗਏ ਹਨ।
ਰੁਪਿੰਦਰ ਸਿੰਘ ਸ਼ੀਤਲ ਨੇ ਸਪਸ਼ਟ ਕੀਤਾ ਕਿ ਐੱਸ.ਸੀ. ਭਾਈਚਾਰੇ ਪ੍ਰਤੀ ਕਿਸੇ ਵੀ ਪ੍ਰਕਾਰ ਦੀ ਅਪਮਾਨਜਨਕ ਜਾਂ ਅਣਸ਼ੋਭਨੀ ਭਾਸ਼ਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਬੱਝਬੱਧ ਹੈ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਅਣਉਚਿਤ ਬਿਆਨਬਾਜ਼ੀ ਤੋਂ ਰੋਕ ਲਗਾਈ ਜਾ ਸਕੇ।


