

ਕਾਂਗਰਸ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵੱਲੋਂ ਸੰਵਿਧਾਨ ਦਿਵਸ ਮੌਕੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਪ੍ਰਤਿਮਾ ’ਤੇ ਫੁੱਲ ਮਾਲਾ ਅਰਪਿਤ ਕਰ ਮਨਾਇਆ ਗਿਆ
ਸੰਵਿਧਾਨ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਨਿਆਂ ਦਾ ਮਜ਼ਬੂਤ ਅਧਾਰ ਹੈ : ਜਸਮੇਲ ਸਿੰਘ ਡੇਅਰੀਵਾਲਾ / ਬੱਬੂ ਸੋਢੀ
ਬਰਨਾਲਾ (ਹਿਮਾਂਸ਼ੂ ਗੋਇਲ):
ਸੰਵਿਧਾਨ ਦਿਵਸ ਦੇ ਮੌਕੇ ’ਤੇ ਕਾਂਗਰਸ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਪ੍ਰਤਿਮਾ ’ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ 26 ਜਨਵਰੀ ਮੌਕੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਵੱਲੋਂ ਸੰਵਿਧਾਨ ਦੀ ਮਰਿਆਦਾ ਅਤੇ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਕਰਨ ਦਾ ਸੰਕਲਪ ਲਿਆ ਗਿਆ।
ਇਸ ਦੌਰਾਨ ਬੋਲਦਿਆਂ ਆਗੂਆਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਨਿਆਂ ਦਾ ਮਜ਼ਬੂਤ ਅਧਾਰ ਹੈ। ਉਨ੍ਹਾਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਆਜ਼ਾਦ ਭਾਰਤ ਦੀ ਨੀਂਹ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ।
ਕਾਂਗਰਸ ਆਗੂ ਜਸਮੇਲ ਸਿੰਘ ਡੇਅਰੀਵਾਲਾ (ਚੇਅਰਮੈਨ ਪੰਜਾਬ ਪ੍ਰਦੇਸ਼ ਐਸ.ਸੀ. ਡਿਪਾਰਟਮੈਂਟ) ਅਤੇ ਅਮ੍ਰਿਤਪਾਲ ਸਿੰਘ (ਬੱਬੂ ਸੋਢੀ), ਜ਼ਿਲ੍ਹਾ ਯੂਥ ਜਰਨਲ ਸਕੱਤਰ ਬਰਨਾਲਾ ਨੇ ਕਿਹਾ ਕਿ ਸੰਵਿਧਾਨ ਸਾਨੂੰ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ, ਜਿਸ ’ਤੇ ਹਰ ਨਾਗਰਿਕ ਨੂੰ ਆਪਣੇ ਜੀਵਨ ਵਿੱਚ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਸੰਵਿਧਾਨ ਦੀ ਰੱਖਿਆ ਅਤੇ ਉਸਦੇ ਮੂਲ ਸਿਧਾਂਤਾਂ ’ਤੇ ਚੱਲਣ ਦਾ ਸੰਕਲਪ ਦੁਹਰਾਇਆ ਗਿਆ।
ਇਸ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਸਟੇਟ ਕੋਆਰਡੀਨੇਟਰ ਬਲਦੇਵ ਭੂਚਰ ਭਦੋੜੀਆ ਸਟੇਟ ਕੋਆਰਡੀਨੇਟਰ ਪੰਜਾਬ ਪ੍ਰਦੇਸ਼ ਕਾਂਗਰਸ, ਜਸਵੀਰ ਸਿੰਘ ਖੇੜੀ ਸਮੇਤ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਪਾਰਟੀ ਵਰਕਰ ਹਾਜ਼ਰ ਸਨ।


