Skip to content


ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਕੀਤੀ ਪੁਸਤਕ ਮੇਲੇ ਵਿਚ ਸ਼ਿਰਕਤ
ਬਰਨਾਲਾ(ਹਿਮਾਂਸ਼ੂ ਗੋਇਲ)ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਿਹਾ ਹੈ।ਸੰਸਥਾ ਜਿਥੇ ਵਿਦਿਆਰਥੀਆਂ ਨੂੰ ਵਿੱਦਿਆ ਪ੍ਰਦਾਨ ਕਰ ਰਹੀ ਹੈ ਓਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਵਚਨਬੱਧ ਹੈ। ਇਸ ਮਕਸਦ ਨੂੰ ਮੁੱਖ ਰੱਖਦਿਆਂ ਪੰਜ – ਆਬ ਪੰਜਾਬੀ ਸਾਹਿਤ ਸਭਾ ਅਤੇ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਪੁਸਤਕ ਮੇਲੇ ਵਿਚ ਸ਼ਿਰਕਤ ਕੀਤੀ ਗਈ। ਪੰਜਾਬੀ ਵਿਭਾਗ ਦੇ ਮੁਖੀ ਡਾ.ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿੰ.ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਦੋ ਰੋਜ਼ਾ ਪੁਸਤਕ ਮੇਲਾ ਰਾਮਪੁਰਾ ਫੂਲ (ਬਠਿੰਡਾ) ਵਿੱਚ ਸ਼ਾਮਲ ਹੋਏ। ਜਿਸ ਵਿਚ ਕਵੀ ਦਰਬਾਰ, ਨਾਟਕ, ਰੂ-ਬ-ਰੂ, ਪੁਸਤਕ ਪ੍ਰਦਰਸ਼ਨੀਆਂ, ਚਿੱਤਰ ਪ੍ਰਦਰਸ਼ਨੀਆਂ, ਭਾਸ਼ਣ, ਵਿਚਾਰ ਚਰਚਾ, ਲਾਈਵ ਪੇਂਟਿੰਗ, ਸ਼ਬਦ ਜੋੜ, ਵਿਆਕਰਨ, ਸੁੰਦਰ ਲਿਖਾਈ ਦੀ ਸਿਖਲਾਈ, ਸੁੰਦਰ ਲਿਖਾਈ ਮੁਕਾਬਲੇ ਆਦਿ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਇਸ ਪੁਸਤਕ ਮੇਲੇ ਦਾ ਆਨੰਦ ਮਾਣਿਆ ਅਤੇ ਆਪਣੀ ਮਾਤ ਭਾਸ਼ਾ ਨਾਲ ਜੁੜਨ ਦਾ ਪ੍ਰਣ ਲਿਆ। ਸੰਸਥਾ ਮੁਖੀ ਪ੍ਰਿੰਸੀਪਲ ਮਲਵਿੰਦਰ ਸਿੰਘ ਦੁਆਰਾ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੰਜਾਬੀ ਵਿਭਾਗ ਦਾ ਬਹੁਤ ਵਧੀਆ ਉਪਰਾਲਾ ਹੈ। ਜਿਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਹੈ। ਇਸ ਲਈ ਸਮੁੱਚਾ ਸਟਾਫ਼ ਵਧਾਈ ਦਾ ਪਾਤਰ ਹੈ।ਇਸ ਮੌਕੇ ਡਾ.ਮਨਦੀਪ ਕੌਰ, ਪ੍ਰੋ.ਭਿੰਦਰਜੀਤ ਕੌਰ, ਪ੍ਰੋ.ਪਵਨਪ੍ਰੀਤ ਕੌਰ, ਪ੍ਰੋ.ਸੁਖਵੀਰ ਕੌਰ, ਪ੍ਰੋ. ਹਰਦੀਪ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Translate »
error: Content is protected !!