

ਕੌਮੀ ਲੋਕ ਅਦਾਲਤ ‘ਚ 17361 ਕੇਸਾਂ ਦੀ ਸੁਣਵਾਈ, 14032 ਕੇਸਾਂ ਦਾ ਨਿਪਟਾਰਾ
6,29,06,440 ਰੁਪਏ ਦੇ ਐਵਾਰਡ ਪਾਸ ਕੀਤੇ
ਬਰਨਾਲਾ, 14 ਮਾਰਚ(ਹਿਮਾਂਸ਼ੂ ਗੋਇਲ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਲਾਈ ਗਈ।
ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਤਰ੍ਹਾਂ ਦੇ ਪ੍ਰੀ—ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਸਮਝੌਤਾ ਕਰਕੇ ਨਿਪਟਾਰਾ ਕਰਨ ਲਈ ਕੁੱਲ 8 ਬੈਂਚਾਂ ਦਾ ਗਠਨ ਕੀਤਾ ਗਿਆ। ਬਰਨਾਲਾ ਵਿਖੇ ਜਿਲ੍ਹਾ ਅਤੇ ਸ਼ੈਸਨ ਜੱਜ ਮਿਸ ਅੰਸੁਲ ਬੇਰੀ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸ਼੍ਰੀ ਰਕੇਸ਼ ਕੁਮਾਰ ਗੁਪਤਾ , ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਸ਼੍ਰੀ ਦੀਪਕ ਕੁਮਾਰ ਚੌਧਰੀ, ਸਿਵਲ ਜੱਜ(ਸ.ਡ.) ਸ੍ਰੀ ਮੁਨੀਸ਼ ਗਰਗ, ਵਧੀਕ ਸਿਵਲ ਜੱਜ (ਸ. ਡ) ਸ਼੍ਰੀ ਸੁਧੀਰ ਕੁਮਾਰ, ਸਿਵਲ ਜੱਜ (ਜ.ਡ.) ਮਿਸ ਨੀਹਾਰਿਕਾ ਸਿੰਗਲਾ, ਸਿਵਲ ਜੱਜ (ਜ.ਡ.) ਮਿਸ ਗੀਤਾਂਸ਼ੂ, ਅਤੇ ਚੇਅਰਮੈਨ, ਸਥਾਈ ਲੋਕ ਅਦਾਲਤ ਬਰਨਾਲਾ ਵੱਲੋਂ ਕੇਸਾ ਦਾ ਨਿਪਟਾਰਾ ਕੀਤਾ ਗਿਆ।
ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 17361 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਜਿਨ੍ਹਾਂ ਵਿੱਚੋਂ 14032 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 6,29,06,440/- ਰੁਪਏ ਦੇ ਐਵਾਰਡ ਪਾਸ ਕੀਤੇ ਗਏ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਫੈਸਲੇ ਅੰਤਿਮ ਹੁੰਦੇ ਹਨ, ਲੋਕ ਅਦਾਲਤ ਦੇ ਫੈਸਲੇ ਆਪਸੀ ਸਮਝੌਤੇ ਨਾਲ ਕਰਵਾਏ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਦੇ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ।


