

ਆਰੀਆਭੱਟ ਕਾਲਜ ਬਰਨਾਲਾ ਵਿੱਚ “ਪੰਜਾਬੀ ਟਸ਼ਨ 2026” ਧੂਮਧਾਮ ਨਾਲ ਸੰਪੰਨ,
ਮੰਨਤ ਨੂਰ ਤੇ ਟਾਈਗਰ ਦੀਆਂ ਲਾਈਵ ਪਰਫਾਰਮੈਂਸ ਨੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕੀਤਾ
ਬਰਨਾਲਾ, 16 ਮਾਰਚ(ਹਿਮਾਂਸ਼ੂ ਗੋਇਲ)
ਆਰੀਆਭੱਟ ਕਾਲਜ, ਬਰਨਾਲਾ ਵੱਲੋਂ ਕਰਵਾਇਆ ਗਿਆ ਵਿਸ਼ਾਲ ਸੱਭਿਆਚਾਰਕ ਸਮਾਗਮ “ਪੰਜਾਬੀ ਟਸ਼ਨ 2026 ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਇਸ ਸਮਾਗਮ ਵਿੱਚ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਪ੍ਰੋਗਰਾਮ ਦਾ ਭਰਪੂਰ ਆਨੰਦ ਮਾਣਿਆ।
ਸਮਾਗਮ ਦੀ ਖਾਸ ਆਕਰਸ਼ਣ ਪ੍ਰਸਿੱਧ ਪੰਜਾਬੀ ਗਾਇਕਾ ਮੰਨਤ ਨੂਰ ਅਤੇ ਗਾਇਕ ਟਾਈਗਰ ਦੀ ਲਾਈਵ ਪਰਫਾਰਮੈਂਸ ਰਹੀ। ਮੰਨਤ ਨੂਰ ਨੇ ਆਪਣੇ ਸੁਪਰਹਿੱਟ ਗੀਤ “ਲੌਂਗ ਲਾਚੀ” ਸਮੇਤ ਕਈ ਪ੍ਰਸਿੱਧ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ, ਜਦਕਿ ਟਾਈਗਰ ਨੇ ਆਪਣੇ ਲੋਕਪ੍ਰਿਯ ਗੀਤ “ਜੇ ਵੇ ਸੋਹਣਿਆ” ਅਤੇ ਹੋਰ ਗੀਤਾਂ ਨਾਲ ਸਮਾਗਮ ਵਿੱਚ ਰੌਣਕ ਪੈਦਾ ਕਰ ਦਿੱਤੀ। ਦਰਸ਼ਕਾਂ ਨੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਦਾ ਭਰਪੂਰ ਆਨੰਦ ਮਾਣਿਆ ਅਤੇ ਤਾਲੀਆਂ ਨਾਲ ਉਨ੍ਹਾਂ ਦਾ ਹੌਸਲਾ ਵਧਾਇਆ।

ਇਸ ਸਮਾਗਮ ਵਿੱਚ ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਐਮ.ਐਲ.ਏ ਸਰਦਾਰ ਕੁਲਦੀਪ ਸਿੰਘ (ਕਾਲਾ ਢਿੱਲੋਂ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਆਰੀਆਭੱਟ ਕਾਲਜ, ਬਰਨਾਲਾ ਵੱਲੋਂ “ਪੰਜਾਬੀ ਟਸ਼ਨ 2026” ਵਰਗਾ ਵਿਸ਼ਾਲ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਉਤਸ਼ਾਹ ਮਿਲਿਆ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੀ ਭਾਸ਼ਾ, ਸੰਗੀਤ ਅਤੇ ਰਵਾਇਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਸਮਾਗਮ ਵਿੱਚ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਆਪ ਪਾਰਟੀ ਦੇ ਯੂਥ ਪ੍ਰਧਾਨ ਅਤੇ ਬਰਨਾਲਾ ਕਲੱਬ ਦੇ ਸਕੱਤਰ ਸ. ਇਸ਼ਵਿੰਦਰ ਸਿੰਘ ਜੰਡੂ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਹਾਜਰੀ ਲਗਵਾਈ ਤੇ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਪੰਜਾਬੀ ਵਿਰਸੇ, ਸੰਗੀਤ ਅਤੇ ਰਿਵਾਇਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸ. ਯਾਦਵਿੰਦਰ ਸਿੰਘ (ਬਿੱਟੂ ਦੀਵਾਨਾ), ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਹਾਜਰੀ ਲਗਵਾਈ ਤੇ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਆਰੀਆਭੱਟ ਕਾਲਜ ਵੱਲੋਂ ਕਰਵਾਇਆ ਜਾ ਰਿਹਾ “ਪੰਜਾਬੀ ਟਸ਼ਨ” ਵਰਗਾ ਸਮਾਗਮ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦਾ ਸ਼ਾਨਦਾਰ ਯਤਨ ਹੈ। ਉਨ੍ਹਾਂ ਨੇ ਕਾਲਜ ਪ੍ਰਬੰਧਕਾਂ ਅਤੇ ਆਯੋਜਕਾਂ ਦੀ ਇਸ ਉਪਰਾਲੇ ਲਈ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਪੰਜਾਬੀ ਭਾਸ਼ਾ ਅਤੇ ਵਿਰਸੇ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਸਮਾਗਮ ਵਿੱਚ ਬਰਨਾਲਾ ਤੋਂ ਆਸਥਾ ਇਨਕਲੇਵ ਦੇ ੰ.ਧ ਸ਼੍ਰੀ ਦੀਪਕ ਸੋਨੀ, ਬੀ.ਵੀ.ਐਮ ਦੇ ਚੇਅਰਮੈਨ ਸ਼੍ਰੀ ਪ੍ਰਮੋਦ ਅਰੋੜਾ, ਬਰਨਾਲਾ ਵੈਲਫੇਅਰ ਕਲੱਬ ਦੇ ਚੇਅਰਮੈਨ ਅਤੇ ਜਗ ਬਾਣੀ ਅਤੇ ਪੰਜਾਬ ਕੇਸਰੀ ਦੇ ਜਿਲਾ ਇੰਚਾਰਜ ਸ਼੍ਰੀ ਵਿਵੇਕ ਸਿੰਧਵਾਨੀ, ਸੇਂਟ ਬਚਨਪੁਰੀ ਦੇ ਚੇਅਰਮੈਨ ਸ. ਰਵਿੰਦਰਜੀਤ ਬਿੰਦੀ, ਐਸ. ਡੀ ਸਕੂਲ ਕੱਟੂ ਦੇ ਚੇਅਰਮੈਨ ਸ. ਭਗਵੰਤ ਸਿੰਘ, ਸਟੈਂਡਰਡ ਕੰਬਾਈਨ ਦੇ ਐਮ.ਡੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਆਰੀਆਭੱਟ ਕਾਲਜ, ਬਰਨਾਲਾ ਵੱਲੋਂ ਕਰਵਾਇਆ ਜਾ ਰਿਹਾ “ਪੰਜਾਬੀ ਟਸ਼ਨ” ਸਮਾਗਮ ਪੰਜਾਬੀ ਸੱਭਿਆਚਾਰ, ਭਾਸ਼ਾ ਅਤੇ ਵਿਰਸੇ ਨੂੰ ਉਭਾਰਨ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਾਲਜ ਪ੍ਰਬੰਧਕਾਂ ਅਤੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਨੂੰ ਆਪਣੀ ਸੱਭਿਆਚਾਰਕ ਪਛਾਣ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਆਰੀਆਭੱਟ ਕਾਲਜ ਦੇ ਚੇਅਰਮੈਨ ਇੰਜੀਨੀਅਰ ਰਕੇਸ਼ ਗੁਪਤਾ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ ਅਤੇ ਅਸ਼ਵਨੀ ਸਿੰਗਲਾ ਆਦਿ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਸਮਾਗਮ ਬਹੁਤ ਹੀ ਲਾਭਦਾਇਕ ਹਨ। ਉਨ੍ਹਾਂ ਆਰੀਆਭੱਟ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸਫਲ ਸਮਾਗਮ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਸਹਿਮਤੀ ਦਿੱਤੀ।
ਇਸ ਮੌਕੇ ਕਾਲਜ ਕੈਂਪਸ ਵਿੱਚ ਵਿਸ਼ਾਲ ਐਗਜ਼ੀਬਿਸ਼ਨ ਵੀ ਲਗਾਈ ਗਈ ਜਿਸ ਵਿੱਚ ਵੱਖ-ਵੱਖ ਕੰਪਨੀਆਂ ਅਤੇ ਵਪਾਰਕ ਸੰਸਥਾਵਾਂ ਵੱਲੋਂ ਸਟਾਲ ਲਗਾ ਕੇ ਆਪਣੇ ਉਤਪਾਦਾਂ ਅਤੇ ਸੇਵਾਵਾਂ ਦੀ ਪ੍ਰਦਰਸ਼ਨੀ ਕੀਤੀ ਗਈ। ਖਾਣ-ਪੀਣ ਦੇ ਸਟਾਲਾਂ, ਫੈਸ਼ਨ, ਸਿੱਖਿਆ ਅਤੇ ਹੋਰ ਵਪਾਰਕ ਸਟਾਲਾਂ ਨੇ ਦਰਸ਼ਕਾਂ ਦਾ ਖਾਸ ਧਿਆਨ ਖਿੱਚਿਆ।ਇਸ ਐਗਜ਼ੀਬਿਸ਼ਨ ਨੂੰ ਲਗਾਉਣ ਲਈ ਮੌੜ ਨਾਭੇ ਨੇ ਵਿਸ਼ੇਸ਼ ਤੌਰ ਤੇ ਯੋਗਦਾਨ ਦਿੱਤਾ।
ਕਾਲਜ ਦੇ ਡਾਇਰੈਕਟਰ ਡਾ. ਅਜੈ ਕੁਮਾਰ ਮਿੱਤਲ ਨੇ ਕਿਹਾ ਕਿ “ਪੰਜਾਬੀ ਟਸ਼ਨ 2026” ਵਰਗੇ ਸਮਾਗਮ ਨੌਜਵਾਨਾਂ ਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਸੇ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਚਨਾਤਮਕ ਪ੍ਰੋਗਰਾਮ ਵੀ ਕਰਵਾਉਂਦਾ ਰਹਿੰਦਾ ਹੈ।
ਡੀਨ ਅਕੈਡਮਿਕਸ ਡਾ. ਭਾਵੇਤ ਗਰਗ ਨੇ ਸਮਾਗਮ ਦੀ ਕਾਮਯਾਬੀ ‘ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹਨ।
ਇਸ ਸਮਾਗਮ ਦੇ ਲੀਡ ਸਪਾਂਸਰ ਮਨਕੂ ਐਗਰੀਕਲਚਰ ਵਰਕਸ ਕ੍ਰਾਪਪਾਵਰ ਅਤੇ ਸੰਜੀਵਾਨੀ ਬਾਸਮਤੀ ਰਾਈਸ ਰਹੇ, ਜਦਕਿ ਕਈ ਹੋਰ ਪ੍ਰਸਿੱਧ ਵਪਾਰਕ ਸੰਸਥਾਵਾਂ ਨੇ ਕੋ-ਸਪਾਂਸਰ ਵਜੋਂ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਇਸ ਸਮਾਗਮ ਵਿੱਚ ਪ੍ਰੈਸ ਮੀਡੀਆ ਦੇ ਕਰਮੀਆਂ ਨੇ ਵੀ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ।ਪ੍ਰੈਸ ਤੋਂ ਪੰਜਾਬੀ ਜਾਗਰਣ ਤੋਂ ਯਾਦਵਿੰਦਰ ਸਿੰਘ ਭੁੱਲਰ, ਦੈਨਿਕ ਭਾਸਕਰ ਤੋਂ ਚੇਤਨ ਸ਼ਰਮਾ, ਮਿੱਠਾ ਜੀ ਸਮੇਤ ਹੋਰ ਮੀਡੀਆ ਪ੍ਰਤਿਨਿਧੀਆਂ ਨੇ ਪੰਜਾਬੀ ਟਸ਼ਨ 2026 ਨੂੰ ਕਵਰ ਕਰਦੇ ਹੋਏ ਆਪਣਾ ਯੋਗਦਾਨ ਪਾਇਆ।
ਸਮਾਗਮ ਦੇ ਅੰਤ ਵਿੱਚ ਇਸ ਪ੍ਰੋਗਰਾਮ ਦੇ ਓਵਰਆਲ ਕੋਆਰਡੀਨੇਟਰ ਚਤਿੰਦਰ ਸਿੰਘ, ਵਿਜੇ ਕੁਮਾਰ, ਭਾਵੁਕਤਾ ਸ਼ਰਮਾ, ਡਾ. ਜਸ਼ਨਜੋਤ, ਕੁਲਵਿੰਦਰ ਕੌਰ, ਕਮਲਜੀਤ ਕੌਰ ਅਤੇ ਰਜਨੀਸ਼ ਨਰੂਲਾ ਨੇ ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਵਿਦਿਆਰਥੀਆਂ ਦਾ ਇਸ ਸਮਾਗਮ ਦੇ ਸਫਲ ਹੋਣ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਸਾਰਿਆਂ ਦੀ ਸਾਂਝੀ ਮਹਨਤ ਅਤੇ ਉਤਸ਼ਾਹ ਨਾਲ ਹੀ “ਪੰਜਾਬੀ ਟਸ਼ਨ” ਸਮਾਗਮ ਯਾਦਗਾਰ ਬਣਿਆ ਹੈ।


