
ਵਿਧਾਇਕ ਵਲੋਂ ਮਹਿਲ ਕਲਾਂ, ਖਿਆਲੀ, ਸਹੌਰ ਸਕੂਲਾਂ ਵਿਚ ਇਕ ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਬਰਨਾਲ਼ਾ/ਬਲਵਿੰਦਰ ਅਜ਼ਾਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਪੱਖੋਂ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਵਿਕਸਿਤ ਕੀਤਾ ਜਾਵੇ, ਜਿਸ ਤਹਿਤ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਕਰਾਏ ਗਏ ਹਨ।
ਇਹ ਪ੍ਰਗਟਾਵਾ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਿੱਖਿਆ ਕ੍ਰਾਂਤੀ ਤਹਿਤ ਮਹਿਲ ਕਲਾਂ ਦੇ ਸਕੂਲ ਆਫ ਐਮੀਨੈਂਸ ਵਿੱਚ ਸਾਢੇ 68 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ। ਓਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਸਕੂਲ ਨੂੰ ਚਾਰਦੀਵਾਰੀ, ਕਲਾਸਰੂਮ ਜਾਂ ਹੋਰ ਬੁਨਿਆਦੀ ਢਾਂਚੇ ਪੱਖੋਂ ਨਹੀਂ ਰਹਿਣ ਦਿੱਤਾ ਜਾਵੇਗਾ।
ਓਨ੍ਹਾਂ ਅੱਜ ਸਕੂਲ ਆਫ ਐਮੀਨੈਂਸ ਮਹਿਲ ਕਲਾਂ ਵਿੱਚ 68 ਲੱਖ 55 ਹਜ਼ਾਰ ਦੀ ਲਾਗਤ ਵਾਲੇ (ਸਮੇਤ 3 ਸਾਇੰਸ ਲੈਬਾਂ), ਸਰਕਾਰੀ ਮਿਡਲ ਸਕੂਲ ਖਿਆਲੀ ਵਿਚ 2.90 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਦੇ ਕੰਮ ਦਾ, ਸਰਕਾਰੀ ਪ੍ਰਾਇਮਰੀ ਸਕੂਲ ਸਹੌਰ ਵਿਚ 1.14 ਲੱਖ ਦੀ ਲਾਗਤ ਵਾਲੇ, ਸਰਕਾਰੀ ਹਾਈ ਸਕੂਲ ਸਹੌਰ ਵਿੱਚ 30 ਲੱਖ 70 ਹਜ਼ਾਰ ਨਾਲ ਕਲਾਸ ਰੂਮ, ਸਾਇੰਸ ਲੈਬ, ਚਾਰਦੀਵਾਰੀ ਆਦਿ ਦੇ ਕੰਮ, ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਦੇ 9.37 ਲੱਖ ਦੇ ਕੰਮਾਂ ਦਾ ਉਦਘਾਟਨ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮਾਂ ਵਿਚ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਪੀ ਏ ਹਰਮਨਜੀਤ ਸਿੰਘ ਅਤੇ ਬਿੰਦਰ ਸਿੰਘ, ਬੀ ਐਨ ਓ ਜਸਵਿੰਦਰ ਸਿੰਘ, ਹੈਡਮਾਸਟਰ ਕੁਲਦੀਪ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਖਿਆਲੀ ਸਕੂਲ ਦੇ ਹੈਡ ਟੀਚਰ ਹਰਪ੍ਰੀਤ ਕੌਰ, ਪ੍ਰਾਇਮਰੀ ਸਕੂਲ ਸਹੌਰ ਦੇ ਹੈਡ ਕੁਲਵਿੰਦਰ ਕੌਰ, ਹਾਈ ਸਕੂਲ ਸਹੌਰ ਦੇ ਇੰਚਾਰਜ ਨਿਰਮਲ ਸਿੰਘ ਚੌਹਾਨਕੇ, ਸਕੂਲ ਆਫ ਐਮੀਨੈਂਸ ਮਹਿਲ ਕਲਾਂ ਦੇ ਪ੍ਰਿੰਸੀਪਲ ਰਾਜਿੰਦਰਪਾਲ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਦੇ ਇੰਚਾਰਜ ਸ਼ਿੰਦਰਪਾਲ ਕੌਰ ਤੇ ਹੋਰ ਸਟਾਫ ਹਾਜ਼ਰ ਸੀ