

ਪੰਜਾਬ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ
ਟਾਪਰਾਂ ਨੇ ਸਕੂਲ ਦਾ ਨਾਮ ਕੀਤਾ ਰੌਸ਼ਨ
ਧਨੌਲਾ/ਬਰਨਾਲਾ(ਹਿਮਾਂਸ਼ੂ ਗੋਇਲ)
ਪੰਜਾਬ ਪਬਲਿਕ ਸਕੂਲ, ਮਾਨਾ ਪਿੰਡੀ ਦਾ ਸੀ.ਬੀ.ਐਸ.ਈ. ਕਲਾਸ 10ਵੀਂ (ਸੈਸ਼ਨ 2025-26) ਦਾ ਨਤੀਜਾ ਇਸ ਵਾਰ ਕਾਫੀ ਸ਼ਾਨਦਾਰ ਰਿਹਾ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਦੀਪ ਸਿੰਘ ਚੀਮਾ ਅਤੇ ਪ੍ਰਿੰਸੀਪਲ ਸਮ੍ਰਿਤੀ ਸਿਮਰਨ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ।

ਇਸ ਨਤੀਜੇ ਵਿੱਚ ਹਰਪ੍ਰੀਤ ਕੌਰ ਨੇ 96% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਗੁਰਸ਼ਰਨਜੀਤ ਕੌਰ ਨੇ 92% ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਸਿਮਰਨਪ੍ਰੀਤ ਕੌਰ ਨੇ 89% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ।

ਪ੍ਰਿੰਸੀਪਲ ਸਿਮਰਨ ਕੌਰ ਨੇ ਇਸ ਸਫਲਤਾ ਦਾ ਸਹਿਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ’ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਮੂਹਿਕ ਵਿਕਾਸ ਹੋ ਸਕੇ।
ਚੇਅਰਮੈਨ ਅਮਰਜੀਤ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਨੁਸ਼ਾਸਨ ਅਤੇ ਲਗਾਤਾਰ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਵਧੀਆ ਸੰਸਕਾਰ ਵੀ ਦਿੱਤੇ ਜਾਣ।
ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਸਾਰੇ ਕਾਮਯਾਬ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਜਤਾਈ।


