

ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿੱਚ ਬੀ.ਏ. ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ
ਪ੍ਰਿੰਸੀਪਲ ਸ.ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ
ਭਦੌੜ/ਬਰਨਾਲਾ (ਹਿਮਾਂਸ਼ੂ ਗੋਇਲ):
ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਬੀ.ਏ. ਤੀਜੇ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਗਰਮਜੋਸ਼ੀ ਅਤੇ ਭਾਵੁਕ ਮਾਹੌਲ ਵਿੱਚ ਕਰਵਾਇਆ ਗਿਆ। ਇਹ ਸਮਾਰੋਹ ਬੀ.ਏ. ਦੂਜੇ ਸਾਲ ਦੇ ਵਿਦਿਆਰਥੀਆਂ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸੀਨੀਅਰ ਵਿਦਿਆਰਥੀਆਂ ਨੂੰ ਸਨਮਾਨ ਨਾਲ ਵਿਦਾ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਕਾਲਜ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਅਧਿਆਪਕਾਂ ਨਾਲ ਬਿਤਾਏ ਯਾਦਗਾਰ ਪਲਾਂ ਨੂੰ ਯਾਦ ਕੀਤਾ।
ਕਲਾਸ ਇੰਚਾਰਜ ਪ੍ਰੋ. ਭਿੰਦਰਜੀਤ ਕੌਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਵੱਖ-ਵੱਖ ਖਿਤਾਬ ਵੀ ਪ੍ਰਦਾਨ ਕੀਤੇ ਗਏ। ਧਰਮਪ੍ਰੀਤ ਸਿੰਘ ਨੂੰ ‘ਮਿਸਟਰ ਫੇਅਰਵੈਲ’, ਕਰਨ ਸਿੰਘ ਨੂੰ ‘ਬੈਸਟ ਪਰਫਾਰਮਰ’ ਅਤੇ ਅਰਸਦੀਪ ਸਿੰਘ ਤੇ ਕੁਲਦੀਪ ਸਿੰਘ ਨੂੰ ‘ਬੈਸਟ ਪਰਸਨੈਲਿਟੀ’ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ।
ਲੜਕੀਆਂ ਵਿੱਚ ਦੀਕਸ਼ਾ ਨੂੰ ‘ਮਿਸ ਫੇਅਰਵੈਲ’, ਮਨਪ੍ਰੀਤ ਕੌਰ ਅਤੇ ਵੀਰਪਾਲ ਕੌਰ ਨੂੰ ‘ਬੈਸਟ ਪਰਫਾਰਮਰ’ ਅਤੇ ਹਰਮਨਦੀਪ ਕੌਰ ਨੂੰ ‘ਬੈਸਟ ਪਰਸਨੈਲਿਟੀ’ ਦਾ ਖਿਤਾਬ ਦਿੱਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਉਨ੍ਹਾਂ ਦੇ ਮਾਰਗਦਰਸ਼ਨ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਜੀਵਨ ਵਿੱਚ ਕਾਮਯਾਬੀ ਲਈ ਕੜੀ ਮਿਹਨਤ, ਇਮਾਨਦਾਰੀ ਅਤੇ ਸੱਚਾਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਸ਼ਖਸੀਅਤ ਨੂੰ ਮਜ਼ਬੂਤ ਬਣਾਉਂਦੇ ਹੋਏ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰਨ।
ਸਮਾਰੋਹ ਵਿੱਚ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ। ਸਮਾਗਮ ਦਾ ਸਮਾਪਨ ਭਾਵੁਕ ਮਾਹੌਲ ਵਿੱਚ ਵਿਦਾਇਗੀ ਅਤੇ ਚੰਗੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਨਾਲ ਕੀਤਾ ਗਿਆ।


