

ਟੰਡਨ ਸਕੂਲ ਵਿੱਚ ਇਨਵੈਸਟਿਚਰ ਸੈਰਿਮਨੀ ਸ਼ਾਨਦਾਰ ਢੰਗ ਨਾਲ ਆਯੋਜਿਤ
ਟੰਡਨ ਸਕੂਲ ਦੇ ਨਵੇਂ ਵਿਦਿਆਰਥੀਆਂ ਅਗੂਆਂ ਨੇ ਸੰਭਾਲੀ ਜ਼ਿੰਮੇਵਾਰੀ
ਟੀਮਵਾਰਕ ਅਤੇ ਅਨੁਸ਼ਾਸਨ ਸਿਖਾਉਣਾ,ਇਨਵੈਸਟਿਚਰ ਸੈਰਿਮਨੀ ਦਾ ਉਦੇਸ਼- ਸ਼ਿਵ ਸਿੰਗਲਾ
ਬਰਨਾਲਾ(ਹਿਮਾਂਸ਼ੂ ਗੋਇਲ):-ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਇਨਵੈਸਟਿਚਰ ਸੈਰਿਮਨੀ ਬਹੁਤ ਹੀ ਸ਼ਾਨਦਾਰ ਅਤੇ ਪ੍ਰੇਰਣਾਦਾਇਕ ਢੰਗ ਨਾਲ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਜਿਮੇਂਵਾਰੀ ਅਤੇ ਨੇਤ੍ਰਿਤਵ ਦੇ ਗੁਣਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਪ੍ਰਤੀ ਸਚੇਤ ਕਰਨਾ ਸੀ। ਸਮਾਰੋਹ ਦੀ ਸ਼ੁਰੂਆਤ ਜੋਯਤੀ ਦੀ ਰਸਮ ਨਾਲ ਅਤੇ ਸਰਸਵਤੀ ਵੰਦਨਾ ਨਾਲ ਹੋਈ।
ਇਸ ਮੌਕੇ ‘ਤੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਚੁਣੇ ਗਏ ਹਾਊਸ ਕੈਪਟਨ, ਵਾਈਸ ਕੈਪਟਨ, ਪ੍ਰਿਫੈਕਟ ਅਤੇ ਹੋਰ ਵਿਦਿਆਰਥੀ ਅਗੂਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਬੈਜ ਅਤੇ ਸੈਸ਼ ਪਹਿਨਾ ਕੇ ਉਨ੍ਹਾਂ ਦੇ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ। ਵਿਦਿਆਰਥੀਆਂ ਨੇ ਇਸ ਮੌਕੇ ‘ਤੇ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਸੋਂਹ ਚੁੱਕੀ ਗਈ ।
ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਨਵੈਸਟਿਚਰ ਸੈਰਿਮਨੀ ਸਿਰਫ ਇੱਕ ਰਸਮ ਨਹੀਂ, ਸਗੋਂ ਵਿਦਿਆਰਥੀਆਂ ਲਈ ਜੀਵਨ ਦੀ ਇੱਕ ਮਹੱਤਵਪੂਰਨ ਸਿਖਲਾਈ ਹੈ। ਉਨ੍ਹਾਂ ਨੇ ਕਿਹਾ ਕਿ ਨੇਤ੍ਰਿਤਵ ਦਾ ਮਤਲਬ ਸਿਰਫ ਅੱਗੇ ਰਹਿਣਾ ਨਹੀਂ, ਬਲਕਿ ਹੋਰਨਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਸਹੀ ਦਿਸ਼ਾ ਦਿਖਾਉਣਾ ਵੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਸੱਚਾਈ ਦੇ ਮੂਲ ਮੰਤਰਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਜੀ ਨੇ ਵੀ ਇਸ ਮੌਕੇ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਦੇ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿੱਚ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਉਹਨਾਂ ਨੇ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਨਿਸ਼ਠਾ ਨਾਲ ਨਿਭਾਉਣ।
ਉਹਨਾਂ ਨੇ ਇਹ ਵੀ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਜੀਵਨ ਵਿੱਚ ਅੱਗੇ ਵੱਧਣ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ।


