

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦਾ 19ਵੇਂ ਪੰਜਾਬ ਅਤੇ ਚੰਡੀਗੜ੍ਹ ਸਟੇਟ ਲੈਵਲ ਅਬੈਕਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ
ਬਰਨਾਲਾ (ਹਿਮਾਂਸ਼ੂ ਗੋਇਲ)_19ਵੇਂ ਪੰਜਾਬ ਅਤੇ ਚੰਡੀਗੜ੍ਹ ਸਟੇਟ ਲੈਵਲ ਅਬੈਕਸ ਮੁਕਾਬਲੇ ਵਿੱਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਆਪਣੀ ਬੌਧਿਕ ਸਮਰੱਥਾ ਅਤੇ ਤੇਜ਼ ਦਿਮਾਗ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸਕੂਲ ਦੇ ਵਿਦਿਆਰਥੀ ਲਵਿਆਨਸ਼ ਗਰਗ ਅਤੇ ਅਵਨੀਤ ਕੌਰ ਨੇ ਅਬੈਕਸ ਮੁਕਾਬਲੇ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਦੂਜੀ ਰਨਰਅਪ ਅਤੇ ਪੰਜਵੀ ਰਨਰਅਪ ਟਰਾਫੀ ਹਾਸਲ ਕੀਤੀ। ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵੱਲੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਇਕਾਗਰਤਾ, ਆਤਮ-ਵਿਸ਼ਵਾਸ ਅਤੇ ਮਾਨਸਿਕ ਗਣਿਤ ਦੀਆਂ ਯੋਗਤਾਵਾਂ ਨੂੰ ਨਿਖਾਰਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸਕੂਲ ਪਹੁੰਚਣ ’ਤੇ ਜੇਤੂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਨਵੀਆਂ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।


