

ਪਿੰਡ ਪੱਖੋ ਕਲਾਂ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਆਯੋਜਿਤ
ਡਾਕਟਰ ਰੂਪੇਸ਼ ਸਿੰਗ਼ਲਾ ਵੱਲੋਂ 250 ਮਰੀਜ਼ਾਂ ਦੀ ਜਾਂਚ, 20 ਮਰੀਜ਼ ਆਪਰੇਸ਼ਨ ਲਈ ਚੁਣੇ ਗਏ
ਬਰਨਾਲਾ (ਹਿਮਾਂਸ਼ੂ ਗੋਇਲ):- ਜ਼ਿਲ੍ਹੇ ਦੇ ਪ੍ਰਸਿੱਧ ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦੇ ਹਸਪਤਾਲ ਬਰਨਾਲਾ ਵੱਲੋਂ ਪਿੰਡ ਪੱਖੋ ਕਲਾਂ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਲਾਭ ਪ੍ਰਾਪਤ ਕੀਤਾ।
ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਡਾ. ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ।
ਡਾਕਟਰਾਂ ਦੀ ਟੀਮ ਵੱਲੋਂ ਲਗਭਗ 250 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 20 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਅੱਖਾਂ ਦੀ ਸੰਭਾਲ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਮੋਹਨ ਸਿੰਘ ਜੱਸਲ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਹਸਪਤਾਲ ਦੇ ਪ੍ਰਬੰਧਕ ਡਾਕਟਰ ਰੂਪੇਸ਼ ਸਿੰਘਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਅੱਗੇ ਵੀ ਲਗਾਤਾਰ ਲਗਾਏ ਜਾਂਦੇ ਰਹਿਣਗੇ, ਤਾਂ ਜੋ ਲੋੜਵੰਦ ਅਤੇ ਗਰੀਬ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ।
ਡਾਕਟਰ ਰੂਪੇਸ਼ ਸਿੰਗ਼ਲਾ ਨੇ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਅਣਡਿੱਠਾ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।


