

ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਬਰਨਾਲਾ, 16 ਮਈ(ਹਿਮਾਂਸ਼ੂ ਗੋਇਲ)
ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਰਿਹਾ। ਵਿਦਿਆਰਥਣਾਂ ਦੀ ਕਠੋਰ ਮਿਹਨਤ, ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਨਾਲ ਸਕੂਲ ਨੇ ਉੱਤਮ ਪ੍ਰਦਰਸ਼ਨ ਕਰਦੇ ਹੋਏ ਇਕ ਵਾਰ ਫਿਰ ਸਿੱਖਿਆ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ।ਕਾਮਰਸ ਗਰੁੱਪ ਵਿੱਚ ਅਵਨੀਤ ਕੌਰ ਨੇ 96.2 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰੀਆ ਨੇ 93.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ 92.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।ਆਰਟਸ ਗਰੁੱਪ ਵਿੱਚ ਰਾਜਵੀਰ ਕੌਰ ਜੱਸਲ ਨੇ 90.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਸੁਪਨਦੀਪ ਕੌਰ ਨੇ 89.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਕਿਰਨਪ੍ਰੀਤ ਕੌਰ ਨੇ 89.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।ਸਾਇੰਸ ਗਰੁੱਪ ਵਿੱਚ ਸਹਿਜਦੀਪ ਕੌਰ ਨੇ 85 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਜੋਤ ਕੌਰ ਨੇ 84.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਰਮਨਦੀਪ ਕੌਰ ਨੇ 83.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਪ੍ਰਗਟ ਕੀਤੀਆਂ।


