
ਪੁਸਤਕ ਮੇਲੇ ਦੇ ਆਯੋਜਨ ਨਾਲ ਵਿਦਿਆਰਥੀਆਂ ਨੂੰ ਨਵੀਆਂ ਕਿਤਾਬਾਂ ਅਤੇ ਲੇਖਕਾਂ ਨਾਲ ਜਾਣੂ ਹੋਣ ਦਾ ਮੌਕਾ ਮਿਲਿਆ
ਬਰਨਾਲਾ: ਸ਼ਹਿਰ ਦੇ ਨਾਮਵਰ ਸਕੂਲ ਵਾਈ .ਐੱਸ. ਸਕੂਲ ਬਰਨਾਲਾ ਵਿਖੇ ਤਿੰਨ ਦਿਨਾਂ ਪੁਸਤਕ ਮੇਲਾ ਲਗਾਇਆ ਗਿਆ। ਪੁਸਤਕ ਮੇਲੇ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਕਿਤਾਬਾਂ ਪ੍ਰਦਰਸ਼ਿਤ ਕੀਤੀਆਂ ਗਈਆਂ । ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀਆਂ ਮਨਪਸੰਦ ਕਿਤਾਬਾਂ ਦੀ ਸੂਚੀ ਬਣਾਈ ਅਤੇ ਆਪਣੇ ਮਾਪਿਆਂ ਨਾਲ ਉਨ੍ਹਾਂ ਨੂੰ ਲੈਣ ਲਈ ਆਏ। ਵਿਦਿਆਰਥੀਆਂ ਨੇ ਪੁਸਤਕ ਮੇਲੇ ਦੇ ਆਯੋਜਨ ਦੀ ਬਹੁਤ ਸ਼ਲਾਘਾ ਕੀਤੀ। ਪੁਸਤਕ ਮੇਲੇ ਦੇ ਆਯੋਜਨ ਨਾਲ ਵਿਦਿਆਰਥੀਆਂ ਨੂੰ ਨਵੀਆਂ ਕਿਤਾਬਾਂ ਅਤੇ ਲੇਖਕਾਂ ਨਾਲ ਜਾਣੂ ਹੋਣ ਦਾ ਮੌਕਾ ਮਿਲਿਆ ਤਾਂ ਮਿਲਿਆ ਹੀ ਇਸ ਤੋਂ ਇਲਾਵਾ ਪੜ੍ਹਨ ਵਿੱਚ ਵੀ ਉਨ੍ਹਾਂ ਦੀ ਦਿਲਚਸਪੀ ਵਧੀ। ਸਕੂਲ ਦੇ ਇਸ ਉਪਰਾਲੇ ਨੇ ਵਿਦਿਆਰਥੀਆਂ ਨੂੰ ਸਾਹਿਤਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਸਿਰਜਣਾਤਮਕਤਾ ਨੂੰ ਵਿਕਸਤ ਕਰਨ ਦਾ ਮੌਕਾ ਦਿੱਤਾ। ਸਕੂਲ ਦੀ ਇਹ ਪਹਿਲਕਦਮੀ ਦਰਸਾਉਂਦੀ ਹੈ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦਿੰਦਾ ਹੈ ਅਤੇ ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਵਿਕਸਤ ਕਰਨ ਲਈ ਵੀ ਕੰਮ ਕਰਦਾ ਹਨ।