

ਧਨੌਲਾ ਨਗਰ ਕੌਂਸਲ ਚੋਣਾਂ : ਵਾਰਡ ਨੰਬਰ 09 ਵਿੱਚ ਤਿਕੋਣਾ ਮੁਕਾਬਲਾ ਬਣਿਆ ਚਰਚਾ ਦਾ ਕੇਂਦਰ
ਕੇਂਦਰੀ ਸਰਕਾਰ, ਰਾਜ ਸਰਕਾਰ ਦੇ ਉਮੀਦਵਾਰਾਂ ਦੇ ਨਾਲ ਨਾਲ ਆਜ਼ਾਦ ਉਮੀਦਵਾਰ ਕਰਕੇ ਬਣਿਆ ਵਾਰਡ ਖਿੱਚ ਦਾ ਕੇਂਦਰ
ਧਨੌਲਾ, (ਹਿਮਾਂਸ਼ੂ ਗੋਇਲ) — ਪੰਜਾਬ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਧਨੌਲਾ ਦੇ ਵਾਰਡ ਨੰਬਰ 09 ਵਿੱਚ ਚੋਣੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਵਾਰ ਵਾਰਡ ਵਿੱਚ ਭਾਜਪਾ, ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਵਿਚਕਾਰ ਤਿਕੋਣਾ ਮੁਕਾਬਲਾ ਬਣਦਾ ਨਜ਼ਰ ਆ ਰਿਹਾ ਹੈ, ਜਿਸ ਕਾਰਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।
ਭਾਜਪਾ ਵੱਲੋਂ ਰਾਣੀ ਕੌਰ ਕਮਲ ਦੇ ਫੁੱਲ ਚੋਣ ਨਿਸ਼ਾਨ ’ਤੇ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਵੱਲੋਂ ਰੋਮਾ ਦੀਕਸ਼ਤ ਝਾੜੂ ਨਿਸ਼ਾਨ ’ਤੇ ਚੋਣ ਲੜ ਰਹੇ ਹਨ, ਜਦਕਿ ਆਜ਼ਾਦ ਉਮੀਦਵਾਰ ਨਾਨਕੀ ਦੇਵੀ ਟਰੱਕ ਚੋਣ ਨਿਸ਼ਾਨ ਨਾਲ ਲੋਕਾਂ ਦੇ ਦਰ ’ਤੇ ਪਹੁੰਚ ਰਹੇ ਹਨ।
ਚੋਣ ਪ੍ਰਚਾਰ ਦੇ ਆਖ਼ਰੀ ਪੜਾਅ ਵਿੱਚ ਤਿੰਨੇ ਹੀ ਉਮੀਦਵਾਰ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਆਪਣੇ ਹੱਕ ਵਿੱਚ ਸਮਰਥਨ ਮੰਗਿਆ ਜਾ ਰਿਹਾ ਹੈ। ਵਾਰਡ ਦੇ ਵੋਟਰਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਇਸ ਵਾਰ ਵਾਰਡ ਨੰਬਰ 09 ਦਾ ਚੋਣ ਮੁਕਾਬਲਾ ਕਾਫੀ ਦਿਲਚਸਪ ਅਤੇ ਫਸਵਾਂ ਰਹਿਣ ਦੀ ਸੰਭਾਵਨਾ ਹੈ।
ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੁੰਦਾ ਜਾ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਆਪਣੇ ਹੱਕ ਵਿੱਚ ਵਾਤਾਵਰਣ ਬਣਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੀਆਂ ਹੋਈਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ 26 ਮਈ ਨੂੰ ਵੋਟਰ ਕਿਸ ਉਮੀਦਵਾਰ ਦੇ ਹੱਕ ਵਿੱਚ ਆਪਣਾ ਫੈਸਲਾ ਸੁਣਾਉਂਦੇ ਹਨ।
ਪੇਸ਼ਕਸ਼ : Theepapers.com | ਰਿਪੋਰਟਰ ਹਿਮਾਂਸ਼ੂ ਗੋਇਲ, ਧਨੌਲਾ


