

ਖੁੱਡੀ ਕਲਾਂ ਵਿੱਚ ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦੇ ਹਸਪਤਾਲ ਬਰਨਾਲਾ ਵੱਲੋਂ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ
40 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ
ਬਰਨਾਲਾ, 27 ਮਈ (ਹਿਮਾਂਸ਼ੂ ਗੋਇਲ) — ਪ੍ਰੇਮ ਅੱਖਾਂ ਅਤੇ ਜਨਾਨਾਂ ਰੋਗਾਂ ਦੇ ਹਸਪਤਾਲ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ।

ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਡਾ. ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ।
ਡਾਕਟਰਾਂ ਦੀ ਟੀਮ ਵੱਲੋਂ ਲਗਭਗ 500 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 40 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਅੱਖਾਂ ਦੀ ਸੰਭਾਲ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਮੂਹ ਨਗਰ ਪੰਚਾਇਤ ਅਤੇ ਵੱਖ-ਵੱਖ ਕਲੱਬਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦੇ ਹਸਪਤਾਲ ਬਰਨਾਲਾ ਦੇ ਪ੍ਰਬੰਧਕ ਡਾ. ਰੂਪੇਸ਼ ਸਿੰਗਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਮੰਤਵ ਨਾਲ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਅਤੇ ਗਰੀਬ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।


