
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ
ਬਰਨਾਲਾ, (ਹਿਮਾਂਸ਼ੂ ਗੋਇਲ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਰਤਮਾਨ ਹਲਾਤਾਂ ਦੇ ਮੱਦੇਨਜਰ ਇਕ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਜ਼ਿਲ਼੍ਹਾ ਮੈਜਿਸਟ੍ਰੇਟ ਸ੍ਰੀ ਟੀ ਬੈਨਿਥ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦੇ ਜ਼ਿਲ੍ਹਾ ਪ੍ਰਸ਼ਾਸਨ 01679-233031, ਐਸਐਸਪੀ ਦਫਤਰ 97795-45100 ਅਤੇ 98726-00040 ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ। ਜ਼ਿਲ੍ਹਾ ਵਾਸੀ ਕਿਸੇ ਕਿਸਮ ਦੀ ਸੂਚਨਾ ਦੇਣ ਜਾਂ ਜਾਣਕਾਰੀ ਲਈ ਇਨ੍ਹਾਂ ਨੰਬਰ ‘ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪ੍ਰਕਾਰ ਦੀ ਅਫਵਾਹ ਤੋਂ ਬਚਿਆ ਜਾਵੇ ਅਤੇ ਅਫਵਾਹ ਫੈਲਾਉਣ ਵਾਲੇ ਸੁਨੇਹੇ ਫੇਸਬੁੱਕ, ਵਟਸਅੱਪ, ਰੀਲਾਂ ਆਦਿ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ।