

ਪਿੰਡ ਰਾਜੀਆ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਭਰਵੀਂ ਵਰਕਰ ਮੀਟਿੰਗ, ਭਵਿੱਖੀ ਰਣਨੀਤੀ ‘ਤੇ ਹੋਈ ਚਰਚਾ: ਹਰਪ੍ਰੀਤ ਸਿੰਘ ਰਾਜੀਆ
ਬਰਨਾਲਾ, 30 ਮਈ(ਹਿਮਾਂਸ਼ੂ ਗੋਇਲ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਧਾਨ ਸਭਾ ਹਲਕਾ ਭਦੌੜ ਵੱਲੋਂ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਪਿੰਡ ਰਾਜੀਆ ਵਿਖੇ ਇੱਕ ਭਰਵੀਂ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪਾਰਟੀ ਦੀ ਸਮੁੱਚੀ ਸਟੇਟ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਆਗੂ ਹਰਪ੍ਰੀਤ ਸਿੰਘ ਰਾਜੀਆ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਇਸ ਮੌਕੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਗਗਨਦੀਪ ਸਿੰਘ ਬਰਨਾਲਾ, ਦਰਸ਼ਨ ਸਿੰਘ ਢੀਂਡਸਾ ਫਲੇੜਾ, ਅਮਰ ਸਿੰਘ ਬੀ.ਏ., ਸਰਪੰਚ ਤਰਨਜੀਤ ਸਿੰਘ ਦੁੱਗਲ, ਰੰਮੀ ਢਿੱਲੋਂ, ਹਰਦੀਪ ਘੁੰਨਸ, ਰਣਜੀਤ ਸਿੰਘ ਤਾਜੋਕੇ ਸਮੇਤ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਬਹਾਦਰ ਸਿੰਘ (ਰੂੜੇਕੇ ਕਲਾਂ) ਬਿੰਦਰ ਸਿੰਘ ਉਗੋਕੇ (ਸਹਿਣਾ) ਬਲਵੰਤ ਸਿੰਘ ਨੰਬਰਦਾਰ (ਤਪਾ) ਹਰੀ ਬਾਬਾ (ਭਦੌੜ) ਅਤੇ ਆਗੂ ਹਾਜ਼ਰ ਰਹੇ।
ਮੀਟਿੰਗ ਦੌਰਾਨ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ, ਸੰਗਠਨ ਦੇ ਵਿਸਥਾਰ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ 1 ਜੂਨ 2026, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ਪਾਰਟੀ ਦੀਆਂ ਨੀਤੀਆਂ, ਸੁਝਾਏ ਗਏ ਸੁਧਾਰਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ।
ਇਸ ਮੌਕੇ ਸੁਦਾਗਰ ਸਿੰਘ ਸਰਪੰਚ, ਹਰਦੇਵ ਸਿੰਘ ਧਨੌਲਾ, ਸਿੰਗਾਰਾ ਸਿੰਘ, ਸੋਮਾ ਸਿੰਘ, ਮਾਸਟਰ ਜਗਮੇਲ ਸਿੰਘ, ਗੁਰਤੇਜ ਸਿੰਘ ਪੱਖੋ ਨੈਬ ਸਿੰਘ ਪੱਖੋ, ਬਲਵੀਰ ਸਿੰਘ ਸਰਪੰਚ, ਤੋਗਾ ਸਿੰਘ, ਸਰਬਜੀਤ ਸਿੰਘ ਤਾਜੋਕੇ, ਮੋਹਨ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਢਿੱਲਵਾਂ, ਮੱਗਰ ਸਿੰਘ ਮੌੜ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।


